ਫਿਰੋਜ਼ਪੁਰ 25 ਫਰਵਰੀ (ਸੰਦੀਪ ਕੰਬੋਜ ਜਈਆ) : ਸਤਲੁਜ ਦਰਿਆ ਵਿੱਚ, ਪਾਣੀ ਦੇ ਪੱਧਰ ਵਿੱਚ ਅਚਾਨਕ ਵਾਧਾ ਹੋਣ ਕਾਰਨ ਭਾਰਤ-ਪਾਕਿ ਸਰਹੱਦ 'ਤੇ ਪੈਂਦੇ ਪਿੰਡ ਟਾਂਡੀਵਾਲਾ ਵਿੱਚ ਨੁਕਸਾਨੇ ਗਏ ਬੰਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਮੌਕੇ 'ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਸੈਨਾ ਦੇ ਜਵਾਨਾਂ, ਨਹਿਰੀ ਵਿਭਾਗ ਦੀ ਟੀਮ ਅਤੇ ਪਿੰਡ ਦੇ ਲੋਕਾਂ ਦੀ ਸਹਾਇਤਾ ਨਾਲ ਨੁਕਸਾਨੇ ਗਏ ਬੰਨ ਦੇ ਹਿੱਸੇ ਨੂੰ ਮਜ਼ਬੂਤ...
News
ਚੰਡੀਗੜ, 25 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਹੜਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ ਵਿਚ 26 ਅਗਸਤ 2019 ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ ਹੋਵੇਗੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਮੁੱਖ ਸਕੱਤਰ ਮਾਲ, ਵਧੀਕ ਮੁੱਖ ਸਕੱਤਰ ਗ੍ਰਹਿ, ਵਧੀਕ ਮੁੱਖ ਸਕੱਤਰ ਵਿਕਾਸ, ਵਧੀਕ ਮੁੱਖ ਸਕੱਤਰ ਸਹਿਕਾਰਤਾ,...
ਚੰਡੀਗੜ, 25 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ ’ਤੇ ਫ਼ਿਰੋਜ਼ਪੁਰ ਜ਼ਿਲੇ ਵਿੱਚ ਪਿੰਡ ਟੇਂਡੀਵਾਲ ਵਿਖੇ ਬੰਨ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ਨੂੰ ਫੌਜ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਕਾਰਜ ਯੋਜਨਾ ਉਲੀਕਣ ਲਈ ਆਖਿਆ ਹੈ। ਇਹ ਹਦਾਇਤਾਂ ਮੁੱਖ ਮੰਤਰੀ ਨੇ ਜਾਰੀ ਕੀਤੀਆਂ ਭਾਵੇਂ ਕਿ ਉਨਾਂ ਵੱਲੋਂ ਬੀਤੇ ਦਿਨ ਕੇਂਦਰ ਸਰਕਾਰ ਨੂੰ ਕੀਤੀ ਅਪੀਲ ’ਤੇ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ...
ਚੰਡੀਗੜ, 25 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਸੂਬੇ ਵਿੱਚ ਹੜਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਹੜਾਂ ਦੀ ਸਥਿਤੀ ਕਾਬੂ ਹੇਠ ਹੈ ਪਰ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘਟ ਰਿਹਾ ਹੈ। ਇਸਦੇ ਹਰੀਕੇ ਹੈੱਡ ਵਿਖੇ ਮੌਜੂਦਾ ਪੱਧਰ 82532 ਕਿਊਸਿਕ ਹੈ ਜੋ ਸ਼ਾਮ ਤੱਕ ਹੋਰ ਘਟਣ ਦੀ ਉਮੀਦ ਹੈ।...
ਚੰਡੀਗੜ/ਫਿਰੋਜ਼ਪੁਰ, 25 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਸ਼ਾਮ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਟਾਂਫੀਵਾਲ ਦਾ ਦੌਰਾ ਕੀਤਾ ਅਤੇ ਨੁਕਸਾਨੇ ਗਏ ਬੰਨ ਦਾ ਨਿਰੀਖਣ ਕੀਤਾ। ਉਨਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਐਸ.ਐਸ.ਪੀ ਸ੍ਰੀ ਵਿਵੇਕ ਐਸ. ਸੋਨੀ ਨਾਲ ਮੋਟਰਬੋਟ ’ਚ ਸਵਾਰ ਹੋ ਕੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਨੁਕਸਾਨੇ ਗਏ ਬੰਨ ਦਾ ਨਿਰੀਖਣ ਕੀਤਾ। ਬੰਨ ਦਾ...
ਕੋਟ ਈਸੇ ਖਾਂ,24 ਅਗਸਤ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾ ਮੋਗਾ ਜਗਦੀਸ਼ ਸਿੰਘ ਰਾਹੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜੋ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ 500 ਵੇਂ ਪ੍ਰਕਾਸ਼ ਪੂਰਬਾ ਨੂੰ ਸਮਰਪਿਤ ਸ੍ਰੀ ਹੇਮਕੁੰਟ ਸੀਨੀ. ਸੰਕੈ.ਸਕੂਲ ਕੋਟ-ਈਸੇ-ਖਾਂ ਦੇ ਐੱਨ.ਐੱਸ.ਵਲੰਟੀਅਰਜ਼ ਵੱਲੋਂ 550 ਰੁੱਖ ਲਗਾਏ ਜਾਣੇ ਹਨ । ਇਸ ਮੁਹਿੰਮ ਦੀ ਸੁਰੂਆਤ ਸ੍ਰੀ ਗੋਪਾਲ ਕਿ੍ਰਸ਼ਨ ਗਾਊਸ਼ਾਲਾ ਵਿਖੇ ਪਹਿਲਾ ਬੂਟਾ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ,ਹੇਮਕੁੰਟ ਸੰਸਥਾਵਾਂ ਦੇ...
ਮੋਗਾ, 24 ਅਗਸਤ(ਜਸ਼ਨ): ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਤਿਰਲੋਚਨ ਸਿੰਘ ਗਿੱਲ ਵੱਲੋਂ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਤਿਰਲੋਚਨ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੀ ਅਰੁਣ ਜੇਤਲੀ ਦੇ ਜਾਣ ਨਾਲ ਰਾਸ਼ਟਰ ਨੇ ਵਿਲੱਖਣ ਨੇਤਾ, ਪਰਪੱਕ ਬੁਲਾਰਾ, ਯੋਗ ਸ਼ਾਸਕ ਅਤੇ ਮਾਹਰ ਕਾਨੂੰਨਦਾਨ ਗਵਾ ਲਿਆ ਹੈ। ਉਹਨਾਂ ਕਿਹਾ ਸ੍ਰੀ ਜੇਤਲੀ ਅਜਿਹੇ ਇਨਸਾਨ ਸਨ ਜਿਹਨਾਂ ਆਪਣੀ ਸੂਝਬੂਝ ਅਤੇ ਅਗਵਾਈ...
ਚੰਡੀਗੜ, 24 ਅਗਸਤ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਹਤ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਅਤੇ ਜਲੰਧਰ ਜ਼ਿਲਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਅੱਜ ਮੁੜ ਦੌਰਾ ਕੀਤਾ। ਕਾਬਲੇਗੌਰ ਹੈ ਕਿ ਇਸ ਹਫ਼ਤੇ ਸ੍ਰੀ ਸਰਕਾਰੀਆ ਦਾ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਇਹ ਚੌਥਾ ਦੌਰਾ ਹੈ। ਪਾੜ ਪੂਰੇ ਜਾਣ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲੇ ਦੇ ਪਿੰਡ ਭੋਲੇਵਾਲ...
ਮੋਗਾ, 24 ਅਗਸਤ:(ਜਸ਼ਨ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਵਿਖੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਪੱਧਰੀ ਪ੍ਰਸ਼ਨੋਤਰੀ, ਲੇਖ ਲਿਖਣ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਇਨਾਂ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਤਹਿਸੀਲ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਉਨਾਂ ਦੱਸਿਆ ਕਿ ਇਹ ਮੁਕਾਬਲੇ ਸ੍ਰੀ...
ਮੋਗਾ, 24 ਅਗਸਤ (ਜਸ਼ਨ): ਇਲਾਕੇ ਦੇ ਕੁੱਝ ਪਿੰਡਾਂ ਵਿਚ ਆਏ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਆ ਰਹੀ ਰਾਹਤ ਸਮੱਗਰੀ ਨੂੰ ਉਨਾਂ ਤੱਕ ਪਹੁੰਚਾਉਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਵਲੋਂ ਇੱਕ ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਵਾਸੀਆਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਦਿੱਤੀ ਜਾ ਰਹੀ ਰਾਹਤ ਸਮੱਗਰੀ ਦਾ ਸਹੀ ਇਸਤੇਮਾਲ ਕਰਨ ਲਈ 7 ਮੈਂਬਰੀ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਜਿੰਦਰ...

