ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਦਸੰਬਰ ਤੋਂ ਪਹਿਲਾਂ ਅਸਲਾ ਧਾਰਕ ਆਪਣੇ ਹਥਿਆਰ ਜਮ੍ਹਾਂ ਕਰਾਉਣ : ਲਵਮੀਤ ਕੌਰ

ਫਿਰੋਜ਼ਪੁਰ, ਫਾਜਿਲਕਾ 13 ਦਸੰਬਰ ( ਸੰਦੀਪ ਕੰਬੋਜ ਜਈਆ) : ਜਲਾਲਾਬਾਦ ਸਿਟੀ ਪੁਲਿਸ ਥਾਣਾ ਮੁਖੀ ਮੈਡਮ ਲਵਮੀਤ ਕੌਰ ਵੱਲੋਂ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ 15 ਦਸੰਬਰ ਤੋ ਪਹਿਲਾ ਥਾਣੇ ਵਿਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ।ਮੈਡਮ ਲਵਮੀਤ ਕੋਰ ਭੁੱਲਰ ਨੇ ਸਾਡੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਕੋਈ ਵੀ ਅਸਲਾ ਧਾਰਕ ਅਜਿਹਾ ਨਹੀਂ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਆਪਣੇ ਲਾਇਸੰਸੀ ਹਥਿਆਰ ਥਾਣੇ ਜਾਂ ਅਸਲਾ ਡੀਲਰਾਂ ਕੋਲ 15 ਦਸੰਬਰ ਤੱਕ ਜਰੂਰ ਜਮਾਂ ਕਰਵਾਉਣ।ਮੈਡਮ ਲਵਮੀਤ ਕੌਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜਲਾਲਾਬਾਦ ਪੁਲਿਸ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾਵੇਗੀ ਅਤੇ ਚੋਣ ਅਮਲ ਨੂੰ ਨਿਰਪੱਖਤਾ ਅਤੇ ਅਮਨਪੂਰਵਕ ਨੇਪਰੇ ਚਾੜਨ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


