ਰਾਹੁਲ ਗਾਂਧੀ ਨੇ ਆਪਣੀ ਕਾਬਲੀਅਤ ਸਿੱਧ ਕੀਤੀ,ਕਾਂਗਰਸ ਦੀ ਜਿੱਤ ਮੀਲ ਪੱਥਰ ਬਣੇਗੀ: ਦਵਿੰਦਰ ਸਿੰਘ ਰਣੀਆ

ਮੋਗਾ, 11 ਦਸੰਬਰ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਨੇ ਛੱਤੀਸਗੜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਹੋਈ ਜਿੱਤ ਨੂੰ ਮੀਲ ਪੱਥਰ ਕਰਾਰ ਦਿੰਦੇ ਆਖਿਆ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਮਹਿਜ਼ ਇੱਕ ਸਾਲ ਦੇ ਆਪਣੇ ਕਾਰਜਕਾਲ ਦੌਰਾਨ ਆਪਣੀ ਕਾਬਲੀਅਤ ਸਿੱਧ ਕਰਦਿਆਂ ਜੁਮਲੇਬਾਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੇਤੂ ਰੱਥ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਅਤੇ ਹੁਣ ਛੱਤੀਸਗੜ,ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਜਿੱਤ ਦੇ ਝੰਡੇ ਗੱਡਣ ਉਪਰੰਤ ਹੁਣ 2019 ਵਿੱਚ ਕਾਂਗਰਸ ਕੇਂਦਰ ਵਿਚ ਸਰਕਾਰ ਬਣਾਏਗੀ ਅਤੇ ਵਿਕਾਸ ਦੇ ਨਵੇਂ ਦਿਸਹੱਦੇ ਸਿਰਜੇਗੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


