13 ਦਸੰਬਰ ਨੂੰ ਮਨਾਇਆ ਜਾਵੇਗਾ ਅਪੰਗਤਾ ਦਿਵਸ,ਸਮੂਹ ਦਿਵਿਆਂਗ ਵਿਅਕਤੀਆਂ ਨੂੰ ਸਮਾਗਮ ਵਿੱਚ ਵੱਧ ਤੋ ਵੱਧ ਸ਼ਮੂਲੀਅਤ ਕਰਨ ਦੀ ਅਪੀਲ

ਮੋਗਾ 11 ਦਸੰਬਰ:(ਜਸ਼ਨ): ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਹਰਮੇਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ 13 ਦਸੰਬਰ 2018 ਨੂੰ ਨਗਰ ਨਿਗਮ ਮੋਗਾ ਵਿਖੇ ਸਵੇਰੇ 10 ਵਜੇ ਦਿਵਿਆਂਗ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਕਰਨਗੇ। ਉਨਾਂ ਦੱਸਿਆ ਕਿ ਇਸ ਮੌਕੇ ਦਿਵਿਆਂਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਵਿਆਂਗ ਦਿਵਸ ਸਮਾਗਮ ਵਿੱਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਸਰਕਾਰ ਵੱਲੋ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


