ਮੋਗਾ , 8 ਫਰਵਰੀ (ਜਗਰਾਜ ਸਿੰਘ ਸੰਘਾ) ਅੱਜ ਹਲਕਾ ਧਰਮਕੋਟ ਦੇ ਪਿੰਡ ਚੂਹੜਚੱਕ ਵਿਖੇ ਸਾਬਕਾ ਸਰਪੰਚ ਸ ਸੇਵਕ ਸਿੰਘ ਕੰਗ ਦੇ ਗ੍ਰਹਿ ਵਿਖੇ ਯੂਥ ਅਕਾਲੀ ਦਲ ਦੀ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਜਿਲਾ ਪ੍ਰਧਾਨ ਸ ਨਿਹਾਲ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ।ਇਸ ਮੌਕੇ ਤੇ ਯੂਥ ਅਕਾਲੀ ਆਗੂ ਚਰਨਜੀਤ ਸਿੰਘ ਧਾਲੀਵਾਲ ਤਲਵੰਡੀ ਭੰਗੇਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਜਿਲਾ ਮੋਗਾ ਅੰਦਰ ਅਕਾਲੀ ਦਲ ਦਿਨ ਬ ਦਿਨ ਚੜਦੀ ਕਲਾ ਵਿੱਚ...
News
ਫਤਿਹਗੜ੍ਹ ਪੰਜਤੂਰ 7 ਫਰਵਰੀ (ਕੁਲਦੀਪ ਗਰੋਵਰ)ਠੰਢ ਦੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦੇ ਹੋਏ ਬੇਘਰ ਅਤੇ ਖੁੱਲ੍ਹੇ ਆਸਮਾਨ ਹੇਠ ਰਾਤ ਗੁਜ਼ਾਰਨ ਵਾਲੇ ਲੋਕਾਂ ਲਈ ਧਰਮਕੋਟ ਰੋਡ ‘ਤੇ ਸਟੇਡੀਅਮ ਦੇ ਨੇੜੇ “ਆਸਰਾ” ਰੈਨ ਬਸੇਰਾ ਤਿਆਰ ਕੀਤਾ ਹੈ। ਇਹ ਰੈਨ ਬਸੇਰਾ ਬੇਘਰ ਲੋਕਾਂ ਲਈ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਉਨ੍ਹਾਂ ਦੀ ਸੁਰੱਖਿਆ ਲਈ ਇਕ ਵੱਡਾ ਕਦਮ ਹੈ। ਇੱਥੇ ਲੋਕਾਂ ਲਈ ਬਿਸਤਰੇ,...
ਅਜੀਤਵਾਲ, 7 ਫਰਵਰੀ (ਬਿੱਟੂ ਗਰੋਵਰ) : ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸਥਾਨਕ ਕਸਬੇ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਸ੍ਰੀ ਗੁਰੂ ਗ੍ਰੰਥ ਸਹਿਬ ਜੀ ਮਹਾਰਾਜ ਬਹੁਤ ਹੀ ਸੁੰਦਰ ਪਾਲਕੀ ਵਿੱਚ ਬਿਰਾਜਮਾਨ ਸਨ ਤੇ ਸੰਗਤਾ ਪਿੱਛੇ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਚਲ ਰਹੀਆਂ ਸਨ। ਨਗਰ ਕੀਰਤਨ ਦੌਰਾਨ...
ਫਤਿਹਗੜ੍ਹ ਪੰਜਤੂਰ 8 ਫਰਵਰੀ (ਕੁਲਦੀਪ ਗਰੋਵਰ) ਥਾਣਾ ਫਤਿਹਗੜ੍ਹ ਪੰਜਤੂਰ ਪੁਲੀਸ ਵੱਲੋਂ ਧਾਰਮਿਕ ਡੇਰੇ ਦੇ ਸੇਵਾਦਾਰ ਅਤੇ ਉਸਦੇ ਦੋ ਹੋਰ ਸਾਥੀਆਂ ਉੱਤੇ ਬਿਜਲੀ ਦੀਆਂ ਮੋਟਰਾਂ ਤੇ ਹੋਰ ਸਾਮਾਨ ਦੀ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲੀਸ ਸੂਤਰਾਂ ਅਨੁਸਾਰ ਇਹ ਕਾਰਵਾਈ ਬਿਜਲੀ ਦੀ ਦੁਕਾਨ ਕਰਦੇ ਸੁਰਜੀਤ ਸਿੰਘ ਸੋਨੂੰ ਪੁੱਤਰ ਗੁਰ ਸਿੰਘ ਵਾਸੀ ਪਿੰਡ ਲੱਲੇ ਦੇ ਬਿਆਨਾਂ ਦੇ ਆਧਾਰ ਤੇ ਕੀਤੀ ਗਈ ਹੈ ਅਤੇ ਤਿੰਨ ਵਿਅਕਤੀਆਂ ਦੇ ਖਿਲਾਫ...
ਮੋਗਾ 7 ਫਰਵਰੀ ( ਬਿੱਟੂ ਗਰੋਵਰ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਨੌਜਵਾਨਾਂ ਪ੍ਰਤੀ ਵਿਕਾਸ ਪੱਖੀ ਸੋਚ ਸਦਕਾ ਅੱਜ ਵਾਰਡ ਨੰਬਰ 50 ਲੰਢੇਕੇ ਵਿਖੇ ਕੌਂਸਲਰ ਜਸਵਿੰਦਰ ਸਿੰਘ ਕਾਕਾ ਦੇ ਵਾਰਡ ਵਿੱਚ 1 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਗਰਾਊਂਡ ਦੇ ਨਿਰਮਾਣ ਦਾ ਉਦਘਾਟਨ ਮੇਅਰ ਪ੍ਰਵੀਨ ਕੁਮਾਰ ਨਾਲ ਮਿਲਕੇ ਕੀਤਾ। ਇਸ ਮੌਕੇ ਮੋਗਾ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀਵਾਲਾ,...
ਮੋਗਾ 7 ਫਰਵਰੀ ( ਬਿੱਟੂ ਗਰੋਵਰ ) ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 49 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਦੋ ਅਤਿ-ਆਧੁਨਿਕ ਲੈਬਾਂ, ਦੋ ਨਵੇਂ ਕਲਾਸਰੂਮ ਅਤੇ ਇੱਕ ਚਾਰਦੀਵਾਰੀ ਦਾ ਉਦਘਾਟਨ ਕੀਤਾ। ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਸਿੱਖਿਆ ਕ੍ਰਾਂਤੀ ਦੇ ਜ਼ੋਨ ਇੰਚਾਰਜ ਅਨਿਲ ਸ਼ਰਮਾ, ਸਿੱਖਿਆ ਕ੍ਰਾਂਤੀ ਦੇ ਜ਼ਿਲ੍ਹਾ...
ਧਰਮਕੋਟ ,8 february (ਦਵਿੰਦਰ ਸਿੰਘ ਬਿੱਟੂ ) ਧਰਮਕੋਟ ਇਲਾਕੇ ਦੀ ਨਾਮਵਰ ਸੰਸਥਾ ਨਵਯੁਗ ਪਬਲਿਕ ਸੀ: ਸੈ: ਸਕੂਲ ਵਿੱਚ ਵਿਦਾਇਗੀ ਪਾਰਟੀ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਹ ਪਾਰਟੀ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ। ਸਮਾਰੋਹ ਦੀ ਸ਼ੁਰੂਆਤ ਪਰਮਾਤਮਾ ਨੂੰ ਯਾਦ ਕਰ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਸਮਾਰੋਹ ਦੇ ਸ਼ੁਰੂ ਵਿਚ ਵਿਦਿਆਰਥੀਆਂ ਵੱਲੋਂ ਸਵਾਗਤੀ ਨਾਚ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੇ ਮਨੋਰੰਜਨ ਲਈ ਇਕ...
ਧਰਮਕੋਟ, 8 ਫਰਵਰੀ (ਜਗਰਾਜ ਸਿੰਘ ਸੰਘਾ) "ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਧੁਰ ਅੰਦਰ ਤੱਕ ਅੱਕੇ ਹੋਏ ਲੋਕ ਹੁਣ ਇਸ ਪਾਰਟੀ ਦੇ ਨਖਿੱਧ ਸ਼ਾਸਨ ਨੂੰ ਪਰੇ ਧੱਕਣ ਲਈ ਪੱਬਾਂ ਭਾਰ ਹੋਏ ਪਏ ਹਨ ਅਤੇ ਕਾਂਗਰਸ ਦੀ ਸਰਕਾਰ ਲਿਆਉਣ ਲਈ ਇਥੋਂ ਤੱਕ ਉਤਸਕ ਹਨ ਕਿ ਸੱਥਾਂ ਵਿੱਚ ਕਾਂਗਰਸ ਦੇ ਅਤੀਤ ਵਾਲੇ ਰਾਜਭਾਗ ਦੇ ਗੁਣ ਗਾਨ ਕਰਕੇ ਲੋਕਾਂ ਨੂੰ ਪ੍ਰੇਰਤ ਕਰਨ ਜੁੱਟ ਗਏ ਹਨ" । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ...
ਚੰਡੀਗੜ੍ਹ, 8 ਫਰਵਰੀ 2026 ( ਜਸ਼ਨ ) ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਮੰਦਭਾਗੀ ਤੇ ਆਪੱਤੀਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚਕ ਅਤੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਂਝੇ ਤੌਰ 'ਤੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ...
ਮੋਗਾ, 8 ਫਰਵਰੀ ( ਜਸ਼ਨ ) ਲਾਇਨਜ਼ ਕਲੱਬ ਮੋਗਾ ਸਿਟੀ ਅਤੇ ਸਕਾਈਡੋਮ ਗਰੁੱਪ ਆਫ ਕੰਪਨੀ ਕੈਨੇਡਾ ਦੇ ਸਹਿਯੋਗ ਨਾਲ ਸਰਦਾਰ ਤੀਰਥ ਸਿੰਘ ਗੈਦੂ ਅਤੇ ਮਾਤਾ ਹਰਦਿਆਲ ਕੌਰ ਗੈਦੂ ਜੈ ਸਿੰਘ ਵਾਲਾ ਦੀ ਯਾਦ ਵਿਚ 22ਵਾਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਤੋਂ ਦੁਪਹਿਰ 1.30 ਵਜੇ ਤੱਕ ਤੀਰਥ ਸਿੰਘ ਗੈਦੂ (ਰਣਧੀਰ ਸਿੰਘ) ਦੇ ਗ੍ਰਹਿ ਵਿਖੇ ਨੇੜੇ ਸਰਕਾਰੀ ਸਕੂਲ ਪਿੰਡ ਜੈ ਸਿੰਘ ਵਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ...

