ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਨੂੰ ਦੱਸੇ ਗਏ ਗਰਮੀ ਦੇ ਕਹਿਰ ਤੋਂ ਬਚਣ ਦੇ ਤਰੀਕੇ

ਅਜੀਤਵਾਲ, 6 ਜੁਲਾਈ (JASHAN) ਮੋਗਾ ਇਲਾਕੇ ਦੇ ਪ੍ਰਸਿੱਧ ਸਕੂਲ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਨੂੰ ਗਰਮੀ ਦੇ ਕਹਿਰ ਤੋਂ ਬਚਣ ਲਈ ਵੱਖ-ਵੱਖ ਤਰੀਕਿਆਂ ਬਾਰੇ ਦੱਸਿਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਵੇਂ ਤੁਸੀਂ ਆਪਣੇ ਆਪ ਨੂੰ ਇਸ ਵੱਧ ਰਹੇ ਗਰਮੀ ਦੇ ਕਹਿਰ ਤੋਂ ਬਚਾ ਕੇ ਰੱਖਣਾ ਹੈ ਅਤੇ ਨਾਲ ਦੀ ਨਾਲ ਹੀ ਆਪਣੇ ਨਾਲ ਦੇ ਬੱਚਿਆਂ ਨੂੰ ਅਤੇ ਆਪਣੇ ਮਾਂ ਬਾਪ ਦਾ ਵੀ ਧਿਆਨ ਰੱਖਣਾ ਹੈ। ਇਸ ਸਮੇਂ ਤੇ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸ਼੍ਰੇਆ ਪਲਤਾ ਵੱਲੋਂ ਸਕੂਲ ਵਿਚ ਪਹੁੰਚ ਕੇ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਕਿਹਾ ਬੱਚੇ ਇਸ ਗਰਮੀ ਦੀ ਲਹਿਰ ਪ੍ਰਤੀ ਸਭ ਤੋਂ ਵੱਧ ਸੰਵੇਦਨਸ਼ੀਲ ਹੁੰਦੇ ਨੇ ਅਤੇ ਉਨ੍ਹਾਂ ਵਲੋਂ ਕਈ ਅਹਿਮ ਨੁਕਤੇ ਵਰਤਣ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਕਈ ਚੀਜ਼ਾਂ ਵਰਤਣ ਲਈ ਕਹੀਆਂ ਗਈਆਂ, ਜਿਸ ਨਾਲ ਬੱਚਿਆਂ ਨੂੰ ਗਰਮੀ ਤੋਂ ਆਸਾਨੀ ਨਾਲ ਬਚਾਇਆ ਜਾ ਸਕੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਬੱਚਿਆਂ ਨੂੰ ਹਾਈਡਰੇਸ਼ਨ ਬਾਰੇ ਸਮਝਾਇਆ ਅਤੇ ਬੱਚਿਆਂ ਨੂੰ ਵਾਰ-ਵਾਰ ਪਾਣੀ ਪੀਣ ਅਤੇ ਨਾਲ ਦੀ ਨਾਲ ਹੀ ਅਧਿਆਪਕਾਂ ਨੂੰ ਵਾਰ-ਵਾਰ ਪਾਣੀ ਪਿਲਾਉਣ ਲਈ ਕਿਹਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਮਾਪਿਆਂ ਨੂੰ ਘਰੇਲੂ ਪੀਣ ਵਾਲੇ ਪਦਾਰਥ ਜਿਵੇਂ ਕਿ ਲੱਸੀ ਨਿੰਬੂ ਪਾਣੀ ਅਤੇ ਨਾਰੀਅਲ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਲਈ ਕਿਹਾ। ਇਸ ਨਾਲ ਹੀ ਸਕੂਲ ਦੇ ਡਾਇਰੈਕਟਰ ਸ਼ਰੇਆ ਪਲਤਾ ਵੱਲੋਂ ਵੀ ਬੱਚਿਆਂ ਨੂੰ ਗਰਮੀ ਲੱਗਣ ਦੇ ਲੱਛਣਾਂ ਬਾਰੇ ਦੱਸਿਆ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਜੇਕਰ ਬੱਚੇ ਨੂੰ ਚੱਕਰ ਆਉਣ ਬਹੁਤ ਜਿਆਦਾ ਪਸੀਨਾ ਆਉਣਾ ਜਾਂ ਬਿਲਕੁਲ ਨਾ ਆਉਣਾ ਸਿਰਦਾਰ ’ਤੇ ਜਾਂ ਉਲਟੀ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ ਅਤੇ ਵੱਧ ਤੋਂ ਵੱਧ ਪਾਣੀ ਪੀ ਕੇ ਆਪਣੇ ਆਪ ਨੂੰ ਡੀਹਾਈਡਰੇਸ਼ਨ ਕਰੋ। ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਹਲਕੇ ਰੰਗ ਦੇ ਢਿੱਲੇ ਅਤੇ ਸੁੱਤੀ ਕੱਪੜੇ ਪਹਿਨਣ ਲਈ ਕਿਹਾ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜੇਕਰ ਬਾਹਰ ਜਾਣਾ ਬਹੁਤ ਜ਼ਰੂਰੀ ਹੋਵੇ ਤਾਂ ਸਿਰਫ ਢਕਣ ਲਈ ਟੋਪੀ ਜਾਂ ਛਤਰੀ ਦੀ ਵਰਤੋਂ ਕਰੋ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਸਾਕਸ਼ੀ ਗੂਲੇਰਿਆ ਵੱਲੋਂ ਅਧਿਆਪਕਾਂ ਨੂੰ ਕਈ ਸਟਰਿਕਟਲੀ ਆਰਡਰ ਦਿੱਤੇ ਗਏ ਉਨ੍ਹਾਂ ਵੱਲੋਂ ਬੱਚਿਆਂ ਨੂੰ 12 ਵਜੇ ਤੋਂ ਬਾਅਦ ਬਾਹਰ ਲੈ ਕੇ ਜਾਣ ਲਈ ਮਨਾਹੀ ਦਿੱਤੀ ਗਈ ਅਤੇ ਖੇਡਣ ਤੋਂ ਵੀ ਰੋਕਿਆ ਗਿਆ ਕਿਉਂਕਿ ਇਸ ਸਮੇਂ ਗਰਮੀ ਸਿਖਰ ’ਤੇ ਹੁੰਦੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਤਲੇ ਹੋਏ ਅਤੇ ਭਾਰੀ ਭੋਜਨ ਤੋਂ ਪਰਹੇਜ਼ ਕਰਨ ਲਈ ਕਿਹਾ ਅਤੇ ਉਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਫਲ ਜਿਵੇਂ ਤਰਬੂਜ ਅਤੇ ਖੀਰਾ ਖਾਣ ਲਈ ਕਿਹਾ ਗਿਆ। ਇਸ ਸਮੇਂ ’ਤੇ ਸਕੂਲ ਦੀ ਪੂਰੀ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਵਿਚ ਕਈ ਐਮਰਜੈਂਸੀ ਵਿਚ ਵਰਤੋਂ ਆਉਣ ਵਾਲੀਆਂ ਚੀਜ਼ਾਂ ਪ੍ਰੋਵਾਈਡ ਕੀਤੀਆਂ ਗਈਆਂ ਅਤੇ ਬੱਚਿਆਂ ਦਾ ਪੂਰਾ ਧਿਆਨ ਰੱਖਣ ਲਈ ਕਿਹਾ ਗਿਆ।


