ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਆਉਣ ਉਪਰੰਤ ਸਕੂਲ ਪਹੁੰਚਣ ਤੇ ਵਿਸ਼ੇਸ਼ ਸੁਆਗਤ

ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਪਰਤਣ ਉਪਰੰਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵੱਲੋਂ ਵਿਸ਼ੇਸ਼ ਸੁਆਗਤ ਕੀਤਾ ਗਿਆ,,,ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਜੀ ਨੇ ਦੱਸਿਆ ਕਿ ਸਹਿਗਲ ਸਾਹਿਬ ਜੀ ਦੀ ਨੂੰਹ ਸਹਿਜਦੀਪ ਸਹਿਗਲ ਅਤੇ ਪੋਤਾ ਜੋਰਾਵਰ ਸਿੰਘ ਸਹਿਗਲ ਵਿਸ਼ੇਸ਼ ਤੌਰ ਤੇ ਪਹਿਲੀ ਵਾਰ ਸਕੂਲ ਆਏ ਹਨ ਅਤੇ ਉਹਨਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਸੁਆਗਤ ਕੀਤਾ ਗਿਆ ਹੈ। ਸਹਿਜਦੀਪ ਸਹਿਗਲ ਅਤੇ ਜੋਰਾਵਰ ਸਿੰਘ ਦੇ ਆਉਣ ਦੀ ਖੁਸ਼ੀ ਵਿੱਚ ਕੇਕ  ਕੱਟਣ ਦੀ ਰਸਮ ਅਦਾ ਕੀਤੀ ਗਈ।,,,,ਸਹਿਜਦੀਪ ਸਹਿਗਲ ਨੇ ਸਾਰੇ ਸਕੂਲ ਦਾ ਅਤੇ ਕਿੰਡਰ ਗਾਰਟਨ ਬਲਾਕ 'ਟੈਂਡਰ ਫੀਟ' ਦਾ   ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਅਤੇ ਸਕੂਲ ਵਿੱਚ ਚੱਲ ਰਹੇ ਸਕਿੱਲ ਕੋਰਸਾਂ, ਪੜ੍ਹਾਈ, ਵੱਖ-ਵੱਖ ਖੇਡਾਂ ਦੀ ਸਿਖਲਾਈ ਅਤੇ ਸਹੂਲਤਾਂ ਦੀ ਪ੍ਰਸੰਸਾ ਕੀਤੀ । ਉਹਨਾਂ ਨੇ ਇਸ ਵਿਸ਼ੇਸ਼ ਸੁਆਗਤ ਲਈ ਸਭ ਦਾ ਧੰਨਵਾਦ ਕੀਤਾ।