ਨਰਿੰਦਰ ਮੋਦੀ 3 ਜਨਵਰੀ ਨੂੰ ਪੰਜਾਬ ਵਿਚ ,ਗੁਰਦਾਸਪੁਰ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ

ਗੁਰਦਾਸਪੁਰ,20 ਦਸੰਬਰ (INTERNATIONAL PUNJABI NEWS BUREAU)ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਜਨਵਰੀ ਨੂੰ ਪੰਜਾਬ ਵਿਚ ਗੁਰਦਾਸਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ ।ਬੇਸ਼ੱਕ ਹਾਲ ਦੀ ਘੜੀ ਇਹ ਰੈਲੀ ਨਨਕਾਣਾ ਸਾਹਿਬ ਦੇ ਕਾਰੀਡੋਰ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖੋਲ੍ਹਣ ਵਾਸਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਰੱਖੀ ਗਈ ਦੱਸੀ ਜਾਂਦੀ ਹੈ ਪਰ ਸਿਆਸੀ ਵਿਸ਼ਲੇਸ਼ਕਾਂ ਦਾ ਆਖਣਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2019 ਨੂੰ ਮੱਦੇ ਨਜ਼ਰ ਰੱਖਦਿਆਂ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਣ ਦਾ ਐਲਾਨ ਕੀਤਾ ਜਾਵੇਗਾ ।ਸਿਆਸੀ ਵਿਸ਼ਲੇਸ਼ਕਾਂ ਦਾ ਇਹ ਵੀ ਆਖਣਾ ਹੈ ਕਿ ਪਿਛਲੇ ਦਿਨੀਂ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਵੱਲੋਂ ਬਿਹਤਰ ਪਪ੍ਰਦਰਸ਼ਨ ਦੀ ਲੈਅ ਨੂੰ ਮੱਧਮ ਕਰਨ ਵਾਸਤੇ ਵਿਸ਼ੇਸ਼ ਰਣਨੀਤੀ ਤਹਿਤ ਇਹ ਰੈਲੀ ਰੱਖੀ ਗਈ ਹੈ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


