'ਸ੍ਰੀ ਅਕਾਲ ਤਖ਼ਤ ਸਾਹਿਬ' ਵਿਖੇ ਅਰਦਾਸ ਮਗਰੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਬਸੰਮਤੀ ਨਾਲ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਐਲਾਨਿਆ

ਅੰਮ੍ਰਿਤਸਰ 16 ਦਸੰਬਰ 2018:(ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਧੁੰਦਲੇ ਹੋ ਰਹੇ ਚਹਿਰੇ ਨੂੰ ਸਾਫ਼ ਸੁਥਰਾ ਬਣਾਉਣ ਲਈ ਉੱਘੇ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਆਦਿ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ। ਇਸ ਸਮਾਰੋਹ ਵਿੱਚ ਖਾਲਸਾ ਪੰਥ ਦਾ ਵੱਡਾ ਇਕੱਠ ਸ਼ਾਮਿਲ ਹੋਇਆ ਅਤੇ 'ਸ੍ਰੀ ਅਕਾਲ ਤਖ਼ਤ ਸਾਹਿਬ' ਅੱਗੇ ਮੁੱਖ ਲੀਡਰਾਂ ਵਲੋਂ ਅਰਦਾਸ ਬੇਨਤੀ ਕਰਕੇ ਇਸ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ।
ਇਸ ਸਮੇਂ ਬਾਦਲਾਂ ਨੇ ਵੱਡੀ ਵਿਰੋਧਤਾ ਦਿਖਾਈ ਅਤੇ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਦਫ਼ਤਰ ਜੋ ਸਭ ਲਈ ਸਾਂਝਾ ਹੈ, ਪ੍ਰੈਸ ਕਾਨਫਰੰਸ ਨਾ ਕਰਨ ਦੀ ਸ਼ਰਿਆਮ ਬਦਮਾਸ਼ੀ ਵਿਖਾਈਂ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਗੁਰੂ ਘਰ ਵਿਖੇ ਇਹਨਾਂ ਬਾਦਲਾਂ ਦਾ ਪੂਰਾ ਕਬਜ਼ਾ ਹੈ ਅਤੇ ਇਸ ਸੂਚਨਾ ਕੇਂਦਰ ਵਿਖੇ ਬਾਦਲਾਂ ਵਲੋਂ ਕੲੀ ਵਾਰ ਪ੍ਰੈਸ ਕਾਨਫਰੰਸਾਂ ਵੀ ਕੀਤੀਆਂ ਗਈਆਂ ਹਨ ਇਸ ਘਟਨਾ ਤੋਂ ਇਹ ਸਾਬਤ ਹੁੰਦਾ ਹੈ ਕਿ ਬਾਦਲਾਂ ਨੇ ਗੁਰੂ ਘਰ ਨੂੰ ਆਪਣੀ ਨਿੱਜੀ ਜਾਇਦਾਦ ਬਣਾਇਆ ਹੋਇਆ ਹੈ।ਇਸ ਅਰਦਾਸ ਸਮੇਂ ਤੋਂ ਬਾਅਦ ਮਾਝੇ ਦੇ ਜਰਨੈਲ ਦੇ ਨਾਂ ਨਾਲ ਜਾਣੇ ਜਾਂਦੇ "ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ" ਨੂੰ ਗਠਨ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਘੋਸ਼ਿਤ ਕੀਤਾ ਗਿਆ। ਇਸ ਨਵੇਂ ਬਣੇ ਅਕਾਲੀ ਦਲ ਟਕਸਾਲੀ ਦੀ ਸਥਾਪਨਾ ਪੁਰਾਣੇ (1920) ਵਾਲੇ ਸਵਿਧਾਨ ਵਿੱਚ ਬਣਦੇ ਬਦਲਾਵ ਕਰਕੇ ਆਪਣੇ ਆਪ ਨੂੰ ਚਲਾਉਣ ਦਾ ਪ੍ਰਣ ਕੀਤਾ ਗਿਆ। ਇਸ ਮੋਕੇ ਲੱਖਾਂ ਦੀ ਤਾਦਾਦ ਵਿੱਚ ਵੱਡਾ ਹਜ਼ੂਮ ਹੁਮ - ਹੰਮਾ ਕੇ ਸ਼ਾਮਿਲ ਹੋਇਆ ਜਿਨ੍ਹਾਂ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੋਢੇ ਨਾਲ ਮੋਢਾ ਲਾਕੇ ਕੰਮ ਕਰਨ ਲਈ ਪ੍ਰਣ ਕੀਤਾ।ਇਸ ਸਮੇਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਹੋਰ ਟਕਸਾਲੀ ਅਕਾਲੀ ਲੀਡਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਬਾਦਲਾਂ ਵਲੋਂ "ਪਖੰਡੀ ਸਾਧ ਰਾਮ ਰਹੀਮ" ਨੂੰ ਬਿਨਾਂ ਮੰਗੇ ਮੁਆਫ਼ੀ ਦੇਣੀ ਕਿੱਉਜੋਂ ਪਖੰਡੀ ਸਾਧ ਕੋਲੋ ਮੋਟਾ ਚੰਦਾ ਅਤੇ ਵੋਟਾਂ ਦੀ ਆਸ ਲਾਈ ਬੈਠੇ ਸਨ ਅਤੇ ਕੋਟਕਪੂਰਾ, ਬਹਿਬਲ ਕਲਾਂ ਅਤੇ ਬਰਗਾੜੀ ਜਿਸ ਵਿੱਚ ਸ਼ਾਂਤ ਮਈ ਢੰਗ ਨਾਲ ਆਪਣਾ ਰੋਸ ਜ਼ਾਹਿਰ ਕਰ ਰਹੇ ਨਿਹਥੇ ਸਿੰਘਾਂ ਤੇ ਅੰਧਾ ਧੁੰਦ ਗੋਲੀਆਂ ਚਲਾਈਆਂ ਅਤੇ ਧਰਮ ਗ੍ਰੰਥਾਂ ਦੀਆਂ ਬੇਅਦਬੀਆਂ ਕਰਵਾਈਆਂ ਗਈਆਂ। ਇਹਨਾਂ ਬਾਦਲਾਂ ਦੀ ਮਾੜੀ ਸੋਚ ਦਾ ਨੰਗਾ ਨਾਚ ਹੁਣ ਲੋਕਾਂ ਸਾਹਮਣੇ ਆ ਗਿਆ ਹੈ ਅਤੇ ਜਦ ਸਾਡੇ ਵਲੋਂ ਇਹਨਾਂ ਬਾਦਲਾਂ ਦੇ ਗ਼ਲਤ ਫੈਸਲਿਆਂ ਬਾਰੇ ਪੁੱਛਿਆ ਗਿਆ ਤਾਂ ਬਾਦਲਾਂ ਨੇ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ ਅਤੇ ਨਾਦਰਸ਼ਾਹੀ ਢੰਗ ਨਾਲ ਐਲਾਨ ਕੀਤਾ ਕਿ " ਜਿੰਨ੍ਹਾਂ ਨੂੰ ਸਾਡੇ ਫੈਸਲੇ ਪਸੰਦ ਨਹੀਂ ਉਹ ਅਕਾਲੀ ਦਲ ਛੱਡ ਦੇਣ"।
ਉਨ੍ਹਾਂ ਸਾਰੇ ਹੀ ਲੋਕਾਂ ਨੂੰ ਬਾਦਲਾਂ ਦੇ ਕੀਤੇ ਗੁਨਾਹਾਂ ਅਤੇ ਗ਼ਲਤ ਕੰਮਾਂ ਦਾ ਸੀਟਾ ਇਹਨਾਂ ਬਾਦਲਾਂ ਨੂੰ ਵਾਪਿਸ ਮੋੜਨ ਲਈ ਇਸ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਰਹਿਣ ਅਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਬਾਦਲਾਂ ਵਿੱਚ ਔਰੰਗਜ਼ੇਬ ਦੀ ਰੂਹ ਆ ਗੲੀ ਹੈ ਜੋ ਗੁਰੂ ਘਰ ਅਤੇ ਗੁਰੂਆਂ ਦੀ ਮਾਣ ਮਰਿਆਦਾ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਪੰਥ ਦਾ ਘਾਣ ਕਰ ਰਹੇ ਹਨ। ਇਹ ਨਵਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਗੁਰੂ ਧਾਮਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਧਾਰਮਿਕ ਕੰਮਾਂ ਦੀ ਮਰਿਆਦਾ ਅਨੁਸਾਰ ਹੀ ਸੀਮਿਤ ਰਖੇਗਾ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


