‘ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ‘ ਦਾ ਮੋਗਾ ਪੁੱਜਣ ‘ਤੇ ਗੁਰਵਿੰਦਰ ਸਿੰਘ Johal ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਭਰਵਾਂ ਸਵਾਗਤ

ਮੋਗਾ 12 ਦਸੰਬਰ (ਜਸ਼ਨ):‘ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ‘ ਦਾ ਅੱਜ ਜ਼ਿਲਾ ਮੋਗਾ ਵਿੱਚ ਦਾਖਲ ਹੋਣ ‘ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਗੁਰਵਿੰਦਰ ਸਿੰਘ Johal ਦੀ ਅਗਵਾਈ ਹੇਠ ਲਰਨਿੰਗ ਫ਼ੀਲਡ ਸਕੂਲ ਘੱਲ ਕਲਾਂ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਨਾਲ ਆਏ ਫੂਡ ਸੇਫ਼ਟੀ ਸਟੈਡਰਡ ਐਕਟ ਆਫ਼ ਇੰਡੀਆ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਪੁਸ਼ਪਿੰਦਰ ਕੌਰ ਤੋਂ ਰਿਬਨ ਕਟਵਾ ਕੇ ਉਨਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਸੁਸੀਲ ਜੈਨ, ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਹਰਪ੍ਰੀਤ ਕੌਰ, ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ, ਕਮਾਂਡਰ ਅਸੀਸ ਠਾਕੁਰ ਅਤੇ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ ਵੀ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਸ੍ਰੀ ਗੁਰਬਿੰਦਰ ਸਿੰਘ ਜਂੌਹਲ Johal ਨੇ ਦੱਸਿਆ ਕਿ ਜਿਸ ਤਰਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੇ ਦੇਸ਼ ਨੂੰ ਅਜਾਦ ਕਰਵਾਉਣ ਲਈ ਡਾਂਡੀ ਯਾਤਰਾ ਕੀਤੀ ਸੀ, ਉਸੇ ਤਰਾਂ ਹੀ ‘ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ‘ ਦਾ ਮਿਸ਼ਨ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸੁੱਧ ਅਤੇ ਸਾਫ਼-ਸੁਥਰੀਆਂ ਵਸਤਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਜਿਸ ਤਰਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋ ਸਵੱਛ ਭਾਰਤ ਦਾ ਅਭਿਆਨ ਚਲਾਇਆ ਗਿਆ ਹੈ, ਉਸੇ ਤਰਾਂ ਹੀ ਇਸ ਮਿਸ਼ਨ ਤਹਿਤ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿਂਦਰ ਸਿੰਘ ਵੱਲੋ ‘ਤੰਦਰੁਸਤ ਪੰਜਾਬ ਮਿਸ਼ਨ‘ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਵਾਸੀਆਂ ਨੂੰ ਸਾਫ਼ ਹਵਾ, ਸਾਫ਼-ਸੁਥਰਾ ਪਾਣੀ ਅਤੇ ਸ਼ੁੱਧ ਭੋਜਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨਾਂ ਨੇ ਜ਼ਿਲੇ ਦੇ ਰੂਰਲ ਐਨ.ਜੀ.ਓ ਵੱਲੋਂ ਤਿਆਰ ਕੀਤੀ ਗਈ ਸਾਈਕਲ ਰੈਲੀ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਉਪਰੰਤ ਇਹ ਯਾਤਰਾ ਜੀ.ਟੀ.ਰੋਡ ਰਾਹੀਂ ਸ਼ਹਿਰ ਦੇ ਮੇਨ ਬਜ਼ਾਰ ‘ਚੋਂ ਹੁੰਦੀ ਹੋਈ ਸਿਵਲ ਹਸਪਤਾਲ ਵਿਖੇ ਪੁੱਜੀ।
ਇਸ ਉਪਰੰਤ ਇਹ ਯਾਤਰਾ ਜੀ.ਟੀ.ਰੋਡ ਰਾਹੀਂ ਸ਼ਹਿਰ ਦੇ ਮੇਨ ਬਜ਼ਾਰ ‘ਚੋਂ ਹੁੰਦੀ ਹੋਈ ਸਿਵਲ ਹਸਪਤਾਲ ਵਿਖੇ ਪੁੱਜੀ। ਇਸ ਮੌਕੇ ਸਿਵਲ ਸਰਜਨ ਡਾ: ਸੁਸ਼ੀਲ ਜੈਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯਾਂਤਰਾ ਲੋਕਾਂ ਨੂੰ ਸਿਹਤ ਪ੍ਰਤੀ ਸਾਵਧਾਨ ਰਹਿਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹੈ। ਉਨਾਂ ਲੋਕਾਂ ਨੂੰ ਖੁਰਾਕੀ ਤੱਤਾਂ ਭਰਪੂਰ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਦਾ ਸੇਵਨ ਕਰਨ ਬਾਰੇ ਪ੍ਰੇਰਿਤ ਕੀਤਾ, ਤਾਂ ਜਂੋ ਅਸੀਂ ਤੰਦਰੁਸਤ ਤੇ ਨਿਰੋਗ ਰਹਿ ਕੇ ‘ਤੰਦਰੁਸਤ ਪੰਜਾਬ‘ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕੀਏ। ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਹਰਪ੍ਰੀਤ ਕੌਰ ਨੇ ਵੀ ਲੋਕਾਂ ਨੂੰ ਪੌਸ਼ਟਿਕ ਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਕਿ ਖਾਧ ਪਦਾਰਥਾਂ ਵਿੱਚ ਤੇਲ, ਚੀਨੀ ਅਤੇ ਨਮਕ ਦੀ ਵਰਤੋਂ ਘੱਟ ਕਰਕੇ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਰੂਰਲ ਐਨ.ਜੀ.ਓ ਦੇ ਸਹਿਯੋਗ ਨਾਲ ਤਿਆਰ ਕਰਵਾਇਆ ਗਿਆ ਗਿੱਧਾ ਵੀ ਪੇਸ਼ ਕੀਤਾ ਗਿਆ।ਅੰਤ ਵਿੱਚ ਸਿਹਤ ਵਿਭਾਗ ਮੋਗਾ ਦੇ ਮਾਸ ਮੀਡੀਆ ਅਫ਼ਸਰ ਮੈਡਮ ਕਿ੍ਰਸ਼ਨਾ ਸ਼ਰਮਾ ਵੱਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਰੂਰਲ ਐਨ.ਜੀ.ਓ ਦੇ ਅਹੁਦੇਦਾਰ ਮਹਿੰਦਰ ਪਾਲ ਲੂੰਬਾ, ਕਮਲ ਸੇਠੀ, ਰਾਜੇਸ਼ ਅਰੋੜਾ, ਐਨ.ਸੀ.ਸੀ. ਦੇ ਨੋਡਲ ਅਫ਼ਸਰ ਸ੍ਰੀ ਪਾਟਿਲ, ਡਾ: ਗੁਰਮੀਤ, ਸੁਮੀਤ ਅਤੇ ਸਟੇਜਂ ਸੰਚਾਲਕ ਅੰਮਿ੍ਰਤ ਸ਼ਰਮਾ ਆਦਿ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


