ਹੁਣ ਕੇਂਦਰ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਚ ਸਰਕਾਰ ਬਣਨਾ ਤੈਅ : ਬੰਤ ਸਿੰਘ ਸੇਖੋਂ

ਮੋਗਾ, 11 ਦਸੰਬਰ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ ਕਾਂਗਰਸ ਦੇ ਸਕੱਤਰ ਬੰਤ ਸਿੰਘ ਸੇਖੋਂ ਸਾਬਕਾ ਐਕਸੀਅਨ ਨੇ ਕਾਂਗਰਸ ਦੀ ਤਿੰਨ ਰਾਜਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਹੁਣ ਕੇਂਦਰ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸਰਕਾਰ ਬਣਨਾ ਤੈਅ ਹੈ ਅਤੇ ਕਾਂਗਰਸ ਦੇ ਸਮੂਹ ਆਗੂ ਅਤੇ ਵਰਕਰ ਬੇਸਬਰੀ ਨਾਲ 2019 ਦੀਆਂ ਲੋਕ ਸਭਾ ਚੋਣਾਂ ਦੀ ਉਡੀਕ ਕਰਨ ਲੱਗੇ ਨੇ ਜਦੋਂ ਉਨਾਂ ਦੇ ਮਹਿਬੂਬ ਆਗੂ ਅਤੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਰਾਹੁਲ ਗਾਂਧੀ ਇਤਿਹਾਸਕ ਜਿੱਤ ਦਰਜ ਕਰਦਿਆਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਕਾਇਮ ਕਰਨਗੇ ਅਤੇ ਦੇਸ਼ ਵਾਸੀ ਮੁੜ ਤੋਂ ਸੁਖੀ ਜੀਵਨ ਜਿਊਣ ਦੇ ਸੁਪਨਿਆਂ ਦੀ ਪੂਰਤੀ ਕਰ ਸਕਣਗੇ। 
   ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।