News

ਮੋਗਾ,13 ਦਸੰਬਰ:(ਜਸ਼ਨ):ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋ ਘੱਟ ਨਹੀ ਹਨ ਅਤੇ ਸਾਨੂੰ ਲੜਕੀਆਂ ਦਾ ਵੀ ਲੜਕਿਆਂ ਦੇ ਸਮਾਨ ਸਤਿਕਾਰ ਕਰਨਾ ਚਾਹੀਦਾ ਹੈ। ਇਹ ਪ੍ਰੇਰਨਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ‘ਬੇਟੀ ਬਚਾਓ ਬੇਟੀ ਪੜਾਓ‘ ਸਕੀਮ ਅਧੀਨ ਮਹਿਲਾ ਤੇ ਬਾਲ ਵਿਕਾਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿਆਰ ਕੀਤੇ ਐਕਸ਼ਨ ਪਲਾਨ ਅਨੁਸਾਰ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ...
ਮੋਗਾ,13 ਦਸੰਬਰ:(ਜਸ਼ਨ):'ਪੰਜਾਬ ਦਾ ਸੱਭਿਆਚਾਰਕ ਵਿਰਸਾ ਬਹੁਤ ਅਮੀਰ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਅਨਮੋਲ ਵਿਰਾਸਤ ਨੂੰ ਸੰਭਾਲਣ ਲਈ ਅੱਗੇ ਆਉਣਾ ਚਾਹੀਦਾ ਹੈ'। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਮਾਊਟ ਲਿਟਰਾ ਜੀ ਸਕੂਲ ਮੋਗਾ ਵਿਖੇ ਆਯੋਜਿਤ ਰਾਜ ਪੱਧਰੀ ਚਿਲਡਰਨ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਸੂਦ ਅਤੇ ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ ਵੀ ਮੌਜੂਦ ਸਨ। ਇਸ ਸਮਾਗਮ ਵਿੱਚ ਸੂਬੇ ਦੇ ਵੱਖ-ਵੱਖ...
ਮੋਗਾ 13 ਦਸੰਬਰ: (ਜਸ਼ਨ):‘ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ’ ਜੋ ਲੇਹ ਤੋਂ ਚੱਲ ਕੇ ਭਾਰਤ ਦੇ ਵੱਖ-ਵੱਖ ਕੋਨਿਆਂ ਵਿੱਚ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਬਾਰੇ ਜਾਗਰੂਕ ਕਰਦੇ ਹੋਏ ਮੋਗਾ ਪੁੱਜੀ ਯਾਤਰਾ ਦੇ ਦੂਸਰੇ ਦਿਨ ਮੋਗਾ ਨਿਵਾਸੀਆ ਨੂੰ ਸਰੀਰਿਕ ਤੰਦਰੁਸਤੀ ਬਾਰੇ ਜਾਗਰੂਕ ਕਰਨ ਲਈ ਅੱਜ ਸਵੇਰੇ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰੀ ਅਜੈ ਸੂਦ ਅਤੇ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਵੱਲੋ ਹਰੀ ਝੰਡੀ...
ਮੋਗਾ 12 ਦਸੰਬਰ (ਜਸ਼ਨ):‘ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ‘ ਦਾ ਅੱਜ ਜ਼ਿਲਾ ਮੋਗਾ ਵਿੱਚ ਦਾਖਲ ਹੋਣ ‘ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਗੁਰਵਿੰਦਰ ਸਿੰਘ Johal ਦੀ ਅਗਵਾਈ ਹੇਠ ਲਰਨਿੰਗ ਫ਼ੀਲਡ ਸਕੂਲ ਘੱਲ ਕਲਾਂ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਨਾਲ ਆਏ ਫੂਡ ਸੇਫ਼ਟੀ ਸਟੈਡਰਡ ਐਕਟ ਆਫ਼ ਇੰਡੀਆ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਪੁਸ਼ਪਿੰਦਰ ਕੌਰ ਤੋਂ ਰਿਬਨ ਕਟਵਾ ਕੇ ਉਨਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਿਵਲ ਸਰਜਨ ਡਾ:...
ਫਰੀਦਕੋਟ,12 ਦਸੰਬਰ(ਤਰਸੇਮ ਚਾਨਣਾ): ਰਾਜ ਸਰਕਾਰ ਵਲੋਂ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ।ਇਸੇ ਲੜੀ ਤਹਿਤ ਫ਼ਰੀਦਕੋਟ ਵਿਖੇ ਬਣ ਰਹੇ ਰੇਲਵੇ ਓਵਰਬਿ੍ਰਜ ਤੇ ਪੰਜਾਬ ਸਰਕਾਰ ਵੱਲੋਂ 35 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ ਤੇ ਇਹ ਪ੍ਰਾਜੈਕਟ ਆਉਂਦੇ ਛੇ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ।ਇਹ ਜਾਣਕਾਰੀ ਫਰੀਦਕੋਟ ਦੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ। ਉਹਨਾਂ ਦੱਸਿਆ ਕਿ ਨਵੀਂ...
ਮੋਗਾ,12 ਦਸੰਬਰ(ਜਸ਼ਨ): ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਸਕੋਰ ਪ੍ਰਾਪਤ ਕਰਕੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਪਿਛਲੇ ਦਿਨੀਂ ਆਏ ਆਈਲਜ਼ ਦੇ ਨਤੀਜਿਆਂ ਵਿੱਚੋਂ ਬੀਰਬਰਿੰਦਰ ਸਿੰਘ ਨਿਵਾਸੀ ਮੋਗਾ ਨੇ ਲਿਸਨਿੰਗ ਵਿੱਚੋਂ 9 ਬੈਂਡ,ਰੀਡਿੰਗ ਚੋਂ 8 ਬੈਂਡ, ਸਪੀਕਿੰਗ ਵਿਚੋਂ 7 ਬੈਂਡ ਅਤੇ ਰਾਈਟਿੰਗ ਵਿਚੋਂ 7 ਬੈਂਡ ਪ੍ਰਾਪਤ ਕੀਤੇ...
ਮੋਗਾ,12 ਦਸੰਬਰ (ਜਸ਼ਨ) : ਪਿੰਡ ਤਲਵੰਡੀ ਭੰਗੇਰੀਆਂ ਲਈ ਲਗਾਤਾਰ ਪਿਛਲੇ 20 ਸਾਲ ਤੋਂ ਨਿਰਸਵਾਰਥ ਹੋ ਪਿੰਡ ਦਾ ਬਿਨਾਂ ਪੱਖਪਾਤ ਸ਼ਾਨਦਾਰ ਸੇਵਾਵਾਂ ਨਿਭਾਂਉਦੇ ਆ ਰਹੇ ਸ: ਭਾਗ ਸਿੰਘ ਭੁੱਲਰ ਦੇ ਪਰਿਵਾਰ ਨੂੰ ਸਮੁੱਚੇ ਨਗਰ ਪਿੰਡ ਤਲਵੰਡੀ ਭੰਗੇਰੀਆਂ ਵਲੋਂ ਵੱਡਾ ਇਕੱਠ ਕਰਕੇ ਉਹਨਾਂ ਦੇ ਹੋਣਹਾਰ ਸਪੁੱਤਰ ਸ: ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੂੰ ਇਕ ਵਾਰ ਫਿਰ ਸਰਪੰਚੀ ਦੀ ਚੋਣ ਲਈ ਸਰਬਸਾਂਝੇ ਉਮੀਦਵਾਰ ਵਜੋਂ ਐਲਾਨਦਿਆਂ ਭੁੱਲਰ ਪਰਿਵਾਰ ਨੂੰ ਵੱਡਾ ਮਾਣ ਦਿੱਤਾ ਹੈ। ਜ਼ਿਕਰਯੋਗ ਹੈ...
ਮੋਗਾ,12 ਦਸੰਬਰ (ਜਸ਼ਨ):ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੇਵਾ ਸੁਸਾਇਟੀ ਮੋਗਾ ਵਲੋਂ ਸਮੂਹ ਧਾਰਮਿਕ ਸੰਸਥਾਵਾਂ ਨਾਲ ਸਾਂਝੀ ਮੀਟਿੰਗ ਗੁ: ਅਕਾਲਸਰ ਸਾਹਿਬ ਵਿਖੇ ਕੀਤੀ ਗਈ , ਇਸ ਮੀਟਿੰਗ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ । ਮੁਖ ਸੇਵਾਦਾਰ ਭਾਈ ਪਰਮਜੀਤ ਸਿੰਘ ਪੰਮਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
ਮੋਗਾ,12 ਦਸੰਬਰ (ਜਸ਼ਨ):ਭਾਰਤੀ ਸੈਨਾ ਦੇ ਸੇਵਾਮੁਕਤ ਜਨਰਲ ਜੇ ਜੇ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ ।ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਰਹੇ ਜਨਰਲ ਜੇਜੇ ਸਿੰਘ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਪੱਤਰ ਵਿੱਚ ਜਨਰਲ ਜੇ ਜੇ ਸਿੰਘ ਨੇ ਅਸਤੀਫੇ ਦੇ ਕਾਰਨਾਂ ਨੂੰ...
ਮੋਗਾ,12 ਦਸੰਬਰ(ਜਸ਼ਨ): ਕਾਂਗਰਸ ਵੱਲੋਂ ਤਿੰਨ ਸੂਬਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਆਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਣ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲਗਾਤਾਰ 10 ਸਾਲ ਆਪਣੇ ਸੱਤਾਕਾਲ ਦੌਰਾਨ ਗਰੀਬਾਂ ਅਤੇ ਦਲਿਤਾਂ ਲਈ ਚਲਾਈਆਂ ਲੋਕ ਭਲਾਈ ਸਕੀਮਾਂ ਦੇ ਸਾਹਮਣੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਾਰਿਆਂ ਵਾਲੀ ਰਾਜਨੀਤੀ ਦੀ ਚਮਕ ਮੱਠੀ ਪੈਂਦੀ...

Pages