News

ਸਮਾਲਸਰ, 22 ਮਾਰਚ (ਗਗਨਦੀਪ)- ਪੰਜਾਬ ਇੰਸਟੀਚਿਊਟ ਆਫ ਟੈਕਨਾਲੌਜੀ ਜੀ.ਟੀ.ਬੀ. ਗੜ੍ਹ (ਰੋਡੇ) ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਕਾਲਜ ਕੈਂਪਸ ਅੰਦਰ ਇੱਕ ਰੋਜ਼ਾ ਸਫਾਈ ਕੈਂਪ ਦਾ ਆਯੋਜਨ ਵਿਭਾਗ ਮੁਖੀ ਪੰਕਜ ਮਿੱਤਲ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਕੈਂਪ ਵਿੱਚ ਕਾਲਜ ਦੇ ਸਮੂਹ ਵਿਭਾਗਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪੀ.ਆਈ.ਟੀ ਦੇ ਬੀ ਬਲਾਕ ਨੂੰ ਸਾਫ ਕੀਤਾ। ਉਪਰੰਤ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ...
ਸਮਾਲਸਰ, 22 ਮਾਰਚ (ਗਗਨਦੀਪ): ਸਥਾਨਕ ਮੇਨ ਬਾਜਾਰ ਵਿੱਚ ਸਥਿਤ ਨੈਕਸਟ ਜਨਰੇਸ਼ਨ ਇੰਸਟੀਚਿਊਟ ਦੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲੱਗਣ ਦਾ ਸਮਾਚਾਰ ਮਿਲਿਆ ਹੈ। ਸੰਸਥਾ ਦੇ ਐਮ.ਡੀ. ਜਤਿੰਦਰ ਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਸੁਖਦੀਪ ਸਿੰਘ ਸਮਾਲਸਰ ਨੂੰ ਮਈ ਇਨਟੇਕ ਲਈ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ। ਉਹਨਾਂ ਕਿਹਾ ਕਿ ਸਾਡਾ ਮਕਸਦ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਅਤੇ ਗਾਈਡੈਂਸ ਦੇਣਾ ਹੈ ਤਾਂ ਕਿ ਗੁੰਮਰਾਹ ਹੋ ਕੇ ਵਿਦਿਆਰਥੀਆਂ ਦਾ...
ਮੋਗਾ, 21 ਮਾਰਚ(ਜਸ਼ਨ)-ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦਾ ਆਖਣਾ ਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ਅਤੇ ਵਸਤਾਂ ਤੇ ਲੱਗਦੇ ਸੇਵਾ ਕਰ (ਜੀ ਐੱਸ ਟੀ) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦੇ ਫੈਸਲੇ ਦਾ ਸੂਬੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਸਾਲ 2002 ਵਿੱਚ ਵੀ ਲੰਗਰ...
ਸਮਾਲਸਰ, 21 ਮਾਰਚ (ਗਗਨਦੀਪ): ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ) ਤੋਂ ਮਾਨਤਾ ਹਾਸਿਲ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਪਿ੍ਰੰਸੀਪਲ ਮਨਦੀਪ ਕੁਮਾਰ ਨੇ ਉਪਰੋਕਤ ਸਫਲਤਾ ਦਾ ਸਿਹਰਾ ਅਧਿਆਪਕਾਂ ਦੀ ਲਗਣ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੀ ਲੋੜ ਨੂੰ ਪੂਰਾ ਕਰਦਿਆਂ ਸਿਖਰ ਦਰਜੇ ਦੀ ਸਿੱਖਿਆ ਦੇ ਕੇ...
ਮੋਗਾ,21 ਮਾਰਚ (ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ: ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦਾ ਜ਼ਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਵਸੂਲੀਆਂ ਦੇ ਕੰਮਾਂ ‘ਚ ਤੇਜ਼ੀ ਲਿਆਉਣ ਅਤੇ ਜ਼ਮੀਨੀ ਵੰਡ ਦੇ ਕੇਸਾਂ ਦਾ ਨਿਪਟਾਰਾ ਵੀ ਪਹਿਲ ਦੇ ਆਧਾਰ ‘ਤੇ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਕੰਮਾਂ ਦਾ ਜ਼ਾਇਜ਼ਾ ਲੈਂਦਿਆਂ ਸਮੂਹ ਮਾਲ...
ਮੋਗਾ, 21 ਮਾਰਚ (ਜਸ਼ਨ)-ਉਘੇ ਸਮਾਜ ਸੇਵੀ ਅਤੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਬਹੋਨਾ ਨੇ ਅੱਜ ਪ੍ਧਾਨ ਮੰਤਰੀ ਦਫਤਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀਆਂ ਜਾਰੀ ਕਰਕੇ ਸਰਪੰਚਾਂ ਨੂੰ ਐਮ.ਸੀ. ਦੇ ਬਰਾਬਰ ਮਾਣ ਭੱਤਾ ਦੇਣ, ਸੂਬੇ ਦੇ ਸਰਕਾਰੀ ਦਫਤਰਾਂ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ, ਸਰਕਾਰੀ ਦਫਤਰਾਂ ਅਤੇ ਹਸਪਤਾਲਾਂ ਵਿੱਚ ਸਾਈਕਲ, ਸਕੂਟਰ, ਕਾਰ ਸਟੈਂਡ ਤੇ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਦੀ ਮੰਗ ਕੀਤੀ । ਅੱਜ ਚਿੱਠੀਆਂ ਜਾਰੀ ਕਰਨ ਤੋਂ ਬਾਅਦ ਪ੍ੈਸ ਨੂੰ...
ਮੋਗਾ, 21 ਮਾਰਚ ( ਜਸ਼ਨ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਕ ਵਿਸ਼ਵ ਟੀ.ਬੀ.ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਟੀ.ਬੀ. ਵਿਭਾਗ ਅਧੀਨ ਜਿਲਾ ਸਿਹਤ ਸੁਸਾਇਟੀ ( ਆਰ ਐਨ ਟੀ ਸੀ ਪੀ) ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਜਾਰੀ ਕੀਤੇ ਥੀਮ ’’ ਤਪਦਿਕ ਮੁਕਤ ਸੰਸਾਰ ਲਈ ਆਗੂਆਂ ਦੀ ਲੋੜ’’ ਦੇ ਅਧੀਨ ਜਾਗਰੂਕਤਾ ਬੈਨਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦਿੰਦੇ ਹੋਏ...
ਮੋਗਾ 21 ਮਾਰਚ:-(ਜਸ਼ਨ)-ਜ਼ਿਲਾ ਮੋਗਾ, ਲੁਧਿਆਣਾ, ਰੂਪਨਗਰ ਅਤੇ ਅਜੀਤਗੜ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ਼ ਵਿੱਚ ਭਰਤੀ ਕਰਨ ਲਈ ਫੌਜ਼ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 4 ਅਪ੍ਰੈਲ ਤੋਂ 8 ਅਪ੍ਰੈਲ, 2018 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਸੰਬੰਧੀ ਮੇਜਰ ਤੇਜਪਾਲ ਸਿੰਘ ਬੇਦੀ...
ਚੰਡੀਗੜ੍ਹ, 21 ਮਾਰਚ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ’ਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਲੰਗਰ ’ਤੇ ਜੀ.ਐਸ.ਟੀ. ਨੂੰ ਪੂਰੀ ਤਰ੍ਹਾਂ ਮੁਆਫ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਅੰਮਿ੍ਰਤਸਰ ਵਿਖੇ ਸਥਿਤ ਦੁਰਗਿਆਣਾ ਮੰਦਰ ਅਤੇ...
ਮੋਗਾ,21 ਮਾਰਚ (ਜਸ਼ਨ)- ਸੰਤ ਬਾਬਾ ਹਜੂਰਾ ਸਿੰਘ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਮੋਗਾ ਦੀ ਪਾਵਰਲਿਫ਼ਟਿੰਗ ਦੀ ਖਿਡਾਰਨ ਊਸ਼ਾ ਬੀ.ਏ. ਭਾਗ ਪਹਿਲਾ ਨੇ 30 ਵੀਂ ਵੂਮੈੱਨ ਜੂਨੀਅਰ ਨੈਸ਼ਨਲ ਚਂੈਪੀਅਨਸ਼ਿਪ, ਦਿੱਲੀ ਜੋ ਕਿ ਪੋਰਟ ਸਟੇਡੀਅਮ ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਵਿਖੇ ਕਰਵਾਈ ਗਈ ਸੀ, ਵਿੱਚੋਂ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਮਾਣਮੱਤੀ ਪ੍ਰਾਪਤੀ ਸਬੰਧੀ ‘ਸਾਡਾ ਮੋਗਾ ਡੌਟ ਕੌਮ...

Pages