ਲੌਕਡਾਊਨ ਉਪਰੰਤ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਦੇ ਮੌਕੇ ਪ੍ਰਦਾਨ ਕਰਨ ਵਾਲੀ ਗੋਲਡਨ ਐਜੂਕੇਸ਼ਨਸ, ਸਟੂਡੈਂਟ ਵੀਜ਼ੇ ਲਗਵਾਉਣ ‘ਚ ਸਭ ਤੋਂ ਮੋਹਰੀ

ਮੋਗਾ, 28 ਅਗਸਤ (ਜਸ਼ਨ): ਲੌਕਡਾਊਨ ਉਪਰੰਤ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਦੇ ਮੌਕੇ ਪ੍ਰਦਾਨ ਕਰਨ ਵਾਲੀ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਿਦਆਰਥੀਆਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ੀਂ ਸੈੱਟ ਹੋਣ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕਡਾਊਨ ਤੋਂ ਬਾਅਦ ਅਰਪਨਪ੍ਰੀਤ ਸਿੰਘ ਅਤੇ ਪਰਸਨਜੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਇਸ ਮੌਕੇ ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਅਰਪਨਪ੍ਰੀਤ ਸਿੰਘ ਅਤੇ ਪਰਸਨਜੀਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਹਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਹੁਣ ਕੈਨੇਡਾ ਅੰਬੈਸੀ ਖੁਲ੍ਹ ਗਈ ਹੈ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੰੁਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਉਹਨਾਂ ਨਾਲ ਸੰਪਰਕ ਸਥਾਪਿਤ ਕਰ ਸਕਦਾ ਹੈ। ਵੀਜ਼ਾ ਲੈਣ ਉਪਰੰਤ ਅਰਪਨਪ੍ਰੀਤ ਸਿੰਘ ਅਤੇ ਪਰਸਨਜੀਤ ਸਿੰਘ ਨੇ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।


