*ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਕੀਤਾ ਸਵਾਗਤ ਚੰਡੀਗੜ੍ਹ, 14 ਮਈ ( ਜਸ਼ਨ ) ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੰਗਲਵਾਰ ਨੂੰ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ, ਬਰਨਾਲਾ ਅਤੇ ਫ਼ਰੀਦਕੋਟ ਦੇ ਕਈ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ...
News


ਰੂਪਨਗਰ , 13 ਮਈ ( ਜਸ਼ਨ ) : ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤੀ ਯਾਦਵ ਅੱਗੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਨਾਮਜ਼ਦਗੀ ਭਰਨ ਤੋਂ ਬਾਅਦ ਭਾਜਪਾ ਵਰਕਰਾਂ ਨੇ ਡਾ...

ਮੋਗਾ ਤੋਂ ਸੁਖਵਿੰਦਰ ਸਿੰਘ ਬਰਾੜ ਮੀਤ ਪ੍ਰਧਾਨ ਅਕਾਲੀ ਦਲ 'ਆਪ' 'ਚ ਹੋਏ ਸ਼ਾਮਲ ਚੰਡੀਗੜ੍ਹ, 13 ਮਈ ( ਜਸ਼ਨ ) ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ 'ਆਪ' 'ਚ ਸ਼ਾਮਲ ਹੋ ਕੇ ਅੱਧੀ ਦਰਜਨ ਤੋਂ ਵੱਧ ਸੀਟਾਂ 'ਤੇ ਪਾਰਟੀ ਨੂੰ ਹੁਲਾਰਾ ਦਿੱਤਾ ਹੈ। 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ...

*ਸਪੀਕਰ ਸੰਧਵਾਂ, ਗੁਰਦਿੱਤ ਸਿੰਘ ਸੇਖੋਂ, ਬਿਲਾਸਪੁਰ, ਬਲਕਾਰ ਸਿੱਧੂ, ਲਾਡੀ ਢੋਂਸ, ਸੁਖਾਨੰਦ, ਅਮਨਦੀਪ ਅਰੋੜਾ ਅਤੇ ਵਿਧਾਇਕ ਅਮੋਲਕ ਸਿੰਘ ਆਪਣੇ-ਆਪਣੇ ਕਾਫ਼ਲੇ ਲੈ ਕੇ ਪੁੱਜੇ ਫ਼ਰੀਦਕੋਟ 14 ਮਈ ( ਜਸ਼ਨ ) ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੀ ਹੈ। ਪਾਰਟੀ ਨੇ ਟਕਸਾਲੀ ਆਪ ਆਗੂ ਪਿਆਰਾ ਸਿੰਘ ਬੱਧਨੀ ਨੂੰ ਕਰਮਜੀਤ ਅਨਮੋਲ ਦਾ ਕਵਰਿੰਗ ਕੈਂਡੀਡੇਟ ਬਣਾਇਆ ਹੈ। ਕਰਮਜੀਤ ਅਨਮੋਲ ਨੇ...

ਮੋਗਾ, 14 ਮਈ: ( ਜਸ਼ਨ ) ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜਨਰਲ ਅਬਜਰਵਰ ਲੋਕ ਸਭਾ ਹਲਕਾ 09 ਫਰੀਦਕੋਟ ਰੂਹੀ ਖਾਨ ਨੇ ਮੋਗਾ ਦਾ ਦੌਰਾ ਕੀਤਾ। ਉਨ੍ਹਾਂ ਵੱਖ ਵੱਖ ਸੈੱਲਾਂ ਦੇ ਨੋਡਲ ਅਫ਼ਸਰਾਂ ਅਤੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਹਰਕੀਰਤ ਕੌਰ ਚਾਨੇ, ਵਧੀਕ...

ਮੋਗਾ, 14 ਮਈ ( ਜਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਕੋਟਕਪੂਰਾ ਰੋਡ, ਮੋਗਾ ਵਿਖੇ ਦਸਵੀਂ ਜਮਾਤ ਦਾ ਨਤੀਜਾ ਜੋ ਕਿ ਸੀ. ਬੀ. ਐਸ. ਈ. ਵੱਲੋਂ ਐਲਾਨਿਆ ਗਿਆ ਹੈ, ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਲੈ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ।ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਵਨੀਤ ਕੌਰ 94% ਅੰਕ ਲੈ ਕੇ ਦੂਜਾ ਸਥਾਨ ਅਤੇ ਨਵਜੋਤ ਕੌਰ ਬਰਾੜ ਨੇ 93.8% ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।...

ਕੋਟਈਸੇਖਾਂ, 14 ਮਈ (ਜਸ਼ਨ): ਸੀ.ਬੀ.ਐੱਸ.ਈ ਬੋਰਡ ਵੱਲੋਂ ਮਾਰਚ 2024 ਦਸਵੀਂ ਕਲਾਸ ਦੇ ਇਮਤਿਹਾਨ ਵਿੱਚ ਸ੍ਰੀ ਹੇਮਕੁੰਟ ਸੀਨੀ. ਸੈਕੰ ਸਕੂਲ ਕੋਟ-ਈਸੇ-ਖਾਂ ਦਾ ਨਤੀਜਾ 100 ਫੀਸਦੀ ਰਿਹਾ ਜਿਸ ਵਿੱਚ ਆਰਵ ਗਰੋਵਰ,ਫਤਿਹਗੜ੍ਹ ਪੰਜਤੂਰ ਨੇ 96.8%,ਜਸ਼ਨਦੀਪ ਕੌਰ,ਫਤਿਹਗੜ੍ਹ ਕੋਰੋਟਾਣਾ ਨੇ 93.8%,ਕੋਮਲਪ੍ਰੀਤ ਕੌਰ,ਭਿੰਡਰ ਕਲਾਂ ਨੇ 91%,ਮਨਵੀਰ ਕੌਰ,ਰੰਡਿਆਲਾ ਨੇ 90%,ਰਮਨਦੀਪ ਕੌਰ,ਸੱਦਾ ਸਿੰਘ ਵਾਲਾ ਨੇ 89.8% ,ਨਵਯੁੱਗ ਸੰਧੂ,ਕੋਟ-ਈਸੇ-ਖਾਂ ਨੇ 89.8%,ਜੈਸਮੀਨ ਕੌਰ,ਕੋਟ-ਈਸੇ-ਖਾਂ...

*6 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਚੋਂ 100% ਅੰਕ ਹਾਸਲ ਕੀਤੇ – ਪ੍ਰਿੰਸੀਪਲ ਮੋਗਾ, 14 ਮਈ ( ਜਸ਼ਨ ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਇੱਕ ਵਾਰ ਫਿਰ ਕਾਮਯਾਬੀ ਦੀ ਨਵੀਂ ਸਿਖਰ ਤੇ ਪਹੁੰਚ ਗਿਆ ਹੈ। ਜਦੋਂ ਸੀ.ਬੀ.ਐੱਸ.ਈ. ਦਾ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਤਾਂ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਲਈ ਇਹ ਬੜੇ ਹੀ ਮਾਣ...

ਮੋਗਾ, 9 ਮਈ ( ਜਸ਼ਨ ) ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਵਿਖੇ ਵਿਅਕਤੀਗਤ ਸ਼ਖਸੀਅਤ ਉਸਾਰੀ ਸਬੰਧੀ ਸ੍ਰੀ ਸਾਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਸੰਸਥਾ ਦੇ ਬੁਲਾਰੇ ਸ: ਸਤਨਾਮ ਸਿੰਘ ਲੁਧਿਆਣਾ ਵਾਲਿਆਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਗੁਰਬਾਣੀ ਪੜ੍ਹਣ ਅਤੇ ਉੱਚ ਨੈਤਿਕ ਕਦਰਾਂ ਕੀਮਤਾ ਦੇ ਧਾਰਨੀ ਬਣਨ, ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਕਾਰਜ ਕੁਸ਼ਲਤਾਵਾਂ ਬਾਰੇ ਭਰਭੂਰ ਰੌਚਕ ਤਰੀਕੇ...

ਚੰਡੀਗੜ੍ਹ/ਸ਼ਾਹਕੋਟ, 9 ਮਈ ( ਜਸ਼ਨ ) ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼ਾਹਕੋਟ 'ਚ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਉਹ ਇਸ ਪਿਆਰ ਦੇ...