ਨਹਿਰੂ ਯੂਵਾ ਕੇਂਦਰ ਵੱਲੋਂ ਵਲੰਟੀਅਰਾਂ ਦੀ ਨਿਯੁਕਤੀ ਸ਼ੁਰੂ, ਪੰਜ ਹਜ਼ਾਰ ਰੁਪਏ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ : ਮੀਤਾ

*ਹਰਮਨਦੀਪ ਸਿੰਘ ਮੀਤਾ ਨੇ  ਯੂਵਾ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਇਸ ਪਹਿਲ ਨੂੰ ਦੱਸਿਆ ਮਹੱਤਵਪੂਰਨ ਰਾਸ਼ਟਰੀ ਪਹਿਲ
ਮੋਗਾ, 18 ਅਕਤੂਬਰ (jashan): ਮਾਈ ਭਾਰਤ (ਮੇਰਾ ਯੂਵਾ ਭਾਰਤ) ਇਹ ਯੂਵਾ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਇਕ ਮਹੱਤਵਪੂਰਨ ਰਾਸ਼ਟਰੀ ਪਹਿਲ ਹੈ। ਇਸ ਦਾ ਉਦੇਸ਼ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿਚ ਸਰਗਰਮ ਭਾਗੀਦਾਰੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਿਆ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਯੁਵਾ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ (ਨਹਿਰੂ ਯੂਵਾ ਕੇਂਦਰ) ਵੱਲੋਂ ਨਿਯੁਕਤ ਕੀਤੇ ਗਏ ਕਮੇਟੀ ਮੈਂਬਰ ਅਤੇ ਭਾਜਪਾ ਯੂਵਾ ਮੋਰਚਾ ਕਾਲਜ ਆਊਟਰੀਚ ਦੇ ਸੂਬਾ ਪ੍ਰਧਾਨ ਹਰਮਨਦੀਪ ਸਿੰਘ ਮੀਤਾ ਨੇ ਦੱਸਿਆ ਕਿ ਜ਼ਿਲੇ ਦੇ ਹਰੇਕ ਬਲਾਕ ਪੱਧਰ ’ਤੇ ਵਲੰਟੀਅਰਾਂ ਦੀ ਨਿਯੁਕਤੀ ਕੀਤੀ ਜਾਵੇਗੀ, ਹਰ ਨਿਯੁਕਤ ਵਲੰਟੀਅਰ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ ਅਤੇ ਇਹ ਨਿਯੁਕਤੀ ਦੋ ਸਾਲਾਂ ਲਈ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 18 ਤੋਂ 29 ਸਾਲ ਦੀ ਉਮਰ ਦੇ ਲੜਕੇ ਲੜਕੀਆਂ ਮਾਈ ਭਾਰਤ ਐਪ ’ਤੇ 25 ਅਕਤੂਬਰ ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਸਮਾਜਿਕ ਤੇ ਰਾਸ਼ਟਰੀ ਵਿਕਾਸ ਵਿਚ ਆਪਣਾ ਯੋਗਦਾਨ ਪਾ ਸਕਣ। ਮੀਤਾ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਕੌਸ਼ਲ ਦੇ ਮੌਕੇ ਦੇਣਾ, ਸਮਾਜਿਕ ਸੇਵਾ, ਸਵੈ ਸਹਾਇਤਾ ਅਤੇ ਰਾਸ਼ਟਰੀ ਜਾਗਰੂਕਤਾ ਵਧਾਉਣ, ਡਿਜੀਟਲ ਪਲੇਟਫਾਰਮ ਰਾਹੀਂ ਨੌਜਵਾਨਾਂ ਨੂੰ ਸਰਕਾਰੀ ਪ੍ਰੋਗਰਾਮ ਨਾਲ ਜੋੜਨਾ, ਯੂਵਾ ਨੇਤ੍ਰਿਤਵ ਵਿਕਸਿਤ ਕਰਨਾ, ਤਾਂ ਜੋ ਉਹ ਆਪਣੇ ਇਲਾਕੇ ਵਿਚ ਬਦਲਾਅ ਲਿਆ ਸਕਣ। ਉਨ੍ਹਾਂ ਇਸ ਸਕੀਮ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਮਿਲਣਗੇ, ਸਰਕਾਰੀ ਪ੍ਰੋਗਰਾਮਾਂ ਵਿਚ ਸਿੱਧੀ ਭਾਗੀਦਾਰੀ, ਕੋਸ਼ਲ ਵਿਕਾਸ, ਨੇਤ੍ਰਿਤਵ ਅਤੇ ਰਾਸਟਰੀ ਜਾਗਰੂਕਤ, ਭਾਰਤ ਦੇ ਵਿਕਾਸ ਵਿਚ ਯੁਵਾਵਾਂ ਦੀ ਭੂਮਿਕਾ ਮਜ਼ਬੂਤ ਹੋਵੇਗੀ। ਅਖੀਰ ਵਿਚ ਹਰਮਨਦੀਪ ਮੀਤਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ 25 ਅਕਤੂਬਰ ਤਕ ਮਾਈ ਭਾਰਤ ਐਪ ’ਤੇ ਜਾ ਕੇ ਫਾਰਮ ਅਪਲਾਈ ਕਰ ਸਕਦੇ ਹਨ।