ਪੰਜਾਬ ਦੇ ਲੋਕਾਂ ਨੂੰ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

*ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ
ਮੋਗਾ, 22 ਜਨਵਰੀ (JASHAN ) : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਹ ਗੱਲ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਇਤਿਹਾਸਕ ਉਦਘਾਟਨ ਮੌਕੇ ਧੰਨਵਾਦ ਕਰਦਿਆਂ ਕਹੀ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਈ ਆਮਦਨ ਦੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦੇ ਲੋਕਾਂ ਕੋਲ ਆਧਾਰ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਸਪਤਾਲ ਜਾਣ ਵੇਲੇ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦਾ ਸਾਰਾ ਖਰਚਾ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੁੰਦੇ ਹੀ ਸਕੀਮ ਕਾਰਡ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ, ਸਰਕਾਰੀ ਕਰਮਚਾਰੀ (ਸਾਰੇ ਪੰਜਾਬ ਵਾਸੀ) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਪਹਿਲਾਂ ਬੀਮਾ ਲਾਭ ਦਿੰਦੀਆਂ ਸਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਸ਼ਰਤਾਂ ਖਤਮ ਕਰ ਦਿੱਤੀਆਂ ਹਨ ਅਤੇ ਪੰਜਾਬ ਦੇ ਹਰ ਵਾਸੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ, ਜਿਸਦੀ ਸ਼ੁਰੂਆਤ ਅੱਜ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੀਆਂ ਹਨ।


