ਪੰਜਾਬ ਦੀਆਂ ਅਹਿਮ ਸ਼ਖਸੀਅਤਾਂ ਵਲੋਂ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਬਾਘਾਪੁਰਾਣਾ,10 ਨਵੰਬਰ (ਜਸਵੰਤ ਗਿੱਲ ਸਮਾਲਸਰ)- ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਹੋਈ ਬੇਵਕਤੀ ਮੌਤ ‘ਤੇ ਦੇਸ਼-ਵਿਦੇਸ਼ ਦੀਆ ਅਨੇਕਾਂ ਸ਼ਖਸੀਅਤਾਂ ਨੇ ਪਰਿਵਾਰ ਨਾਲ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਗਿਆਨੀ ਜਰਨੈਲ ਸਿੰਘ ਗੁਰਦੁਆਰਾ ਗੁਰਮਤਿ ਵਿਦਿਆਲਾ ਸ੍ਰੀ ਦਮਦਮਾ ਸਾਹਿਬ,ਗਿਆਨੀ ਅੰਗਰੇਜ ਸਿੰਘ ਗੁਰਦੁਆਰਾ ਸਾਹਿਬ ਨੱਥੂਵਾਲਾ ਗਰਬੀ,ਗਿਆਨੀ ਹਰਜਿੰਦਰ ਸਿੰਘ ਜਨਮ ਅਸਥਾਨ ਨਗਰ ਅਖਾੜਾ,ਭਾਈ ਸੁਰਜੀਤ ਸਿੰਘ ਕਨੇਡਾ,ਭਾਈ ਅਮਨ ਸਿੰਘ ਕਨੇਡਾ,ਭਾਈ ਪਿ੍ਰਥੀਪਾਲ ਸਿੰਘ ਅਮਰੀਕਾ,ਬਾਬਾ ਸੁਖਮੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂਸਰ ਸਾਹਿਬ,ਸੰਤ ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲੇ, ਸਮਾਜ ਸੇਵੀ ਹਰਪ੍ਰੀਤ ਸਿੰਘ ਡੋਨੀ,ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ,ਰਾਜਵੰਤ ਸਿੰਘ ਮਾਹਲਾ,ਪ੍ਰਧਾਨ ਵੀਰਪਾਲ ਸਿੰਘ,ਪ੍ਰਧਾਨ ਗੁਰਦੀਪ ਸਿੰਘ ਦੀਪਾ ਸਮਾਲਸਰ,ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲੇ ,ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਜਗਤਾਰ ਸਿੰਘ ਰੋਡੇ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਗੁਰਮਤਿ ਗਾਡੀ ਰਾਹ ’ਤੇ ਚੱਲਦਿਆਂ ਜ਼ਿੰਦਗੀ ਬਤੀਤ ਕਰਨ ਵਾਲੇ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੇ ਇਸ ਦੁਨੀਆਂ ਤੋਂ ਰੁਖਸਤ ਹੋ ਜਾਣ ਨਾਲ ਸਿੱਖ ਪੰਥ ਨੂੰ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।