News

ਸਮਾਲਸਰ, 7ਜੁਲਾਈ (ਜਸਵੰਤ ਗਿੱਲ): ਪਿੰਡ ਝੱਖੜਵਾਲਾ ਦੇ ਜੰਮਪਲ ਪੰਜਾਬੀ ਦੇ ਉੱਘੇ ਲੋਕ ਗਾਇਕ ਦਰਸ਼ਨਜੀਤ ਦਾ ਸਿੰਗਲ ਟਰੈਕ ਗੀਤ ‘ਰੜਕ’ ਜਲਦੀ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਫਿਲਮਾਂਕਣ ਪਿੰਡ ਝੱਖੜਵਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਤਨਾਮ ਬੁਰਜ ਹਰੀਕਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਦੇ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਇਹ ਉੱਘੇ ਗੀਤਕਾਰ ਅਤੇ ਸਾਹਿਤਕਾਰ ਦੀਪ ਕੰਡਿਆਰਾ ਦੁਆਰਾ ਲਿਖਿਆ ਗਿਆ ਹੈ। ਇਸ ਦਾ...
ਮੋਗਾ, 7ਜੁਲਾਈ (ਜਸ਼ਨ): ਉੱਘੇ ਸਮਾਜ ਸੇਵਕ ਦੁਰਲੱਭ ਸਿੰਘ ਬਰਾੜ ਬੀਤੀ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮਿਤੀ 9 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਅਕਾਲਸਰ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ’ਚ ਬਲਵੀਰ ਸਿੰਘ ਰਾਮੂੰਵਾਲੀਆ ਪ੍ਰਧਾਨ ਸਵਰਨਕਾਰ ਸੰਘ ਮੋਗਾ, ਅਜਮੇਰ ਸਿੰਘ ਜੰਡੂ, ਗੁਰਮੀਤ ਸਿੰਘ ਰਾਣਾ, ਹਰਜੀਤ ਸਿੰਘ ਰਾਣਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਨਗਰ ਮੋਗਾ ਵੱਲੋਂ ਬਰਾੜ ਪਰਿਵਾਰ ਨਾਲ...
ਸਮਾਲਸਰ, 7ਜੁਲਾਈ (ਜਸਵੰਤ ਗਿੱਲ): ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਦੋਂ-ਜਦੋਂ ਵੀ ਸੱਤਾ ਵਿੱਚ ਆਈ ਉਸ ਨੇ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਠੋਸ ਨੀਤੀਆਂ ਬਣਾਈਆਂ ਅਤੇ ਪੰਜਾਬ ਨੂੰ ਹਰ ਸੰਕਟ ‘ਚੋਂ ਬਾਹਰ ਕੱਢਣ ਲਈ ਸਿਰਤੋੜ ਯਤਨ ਕੀਤੇ। ਇਹਨਾਂ ਪ੍ਰਗਟਾਵਾ ਜੱਟ ਮਹਾਂ-ਸਭਾ ਪੰਜਾਬ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਬਾਬਾ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ ੳਹਨਾਂ...
ਮੋਗਾ, 7ਜੁਲਾਈ (ਜਸ਼ਨ): ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਸੰਭਾਵੀ ਸੀਜ਼ਨ ਅਤੇ ਸਰਕਾਰ ਦੇ ਸਖਤ ਹੁਕਮਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਮੋਗਾ ਅਤੇ ਮਿਉਂਸਪਲ ਕਾਰਪੋਰੇਸ਼ਨ ਮੋਗਾ ਦੀ ਸਾਂਝੀ ਟੀਮ ਵੱਲੋਂ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਲਾਰਵੇ ਦੀ ਰੋਕਥਾਮ ਕਰਨ ਦੇ ਯਤਨ ਤੇਜ ਕਰ ਦਿੱਤੇ ਗਏ ਹਨ। ਇਸ ਸਬੰਧੀ ਅੱਜ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਅਤੇ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਟੀਮ ਵੱਲੋਂ ਲੱਗਭਗ 50 ਸੰਸਥਾਵਾਂ, ਫੈਕਟਰੀਆਂ, ਸਕੂਲਾਂ ਅਤੇ ਘਰਾਂ...
ਮੋਗਾ, 7ਜੁਲਾਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕਾਂ ਲਈ ‘ਸਖਸ਼ੀਅਤ ਦਾ ਵਿਕਾਸ’ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਚੀਫ਼ ਕੋਆਰਡੀਨੇਟਰ ਮਿ: ਪੂਜਾ ਘਈ ਵੱਲੋਂ ਇਹ ਵਰਕਸ਼ਾਪ ਲਗਾਈ ਗਈ। ਬਦਲਦੇ ਸਮੇਂ ਦੇ ਨਾਲ ਚੱਲਣ ਲਈ ਅਤੇ ਤਨਾਅ ਮੁਕਤ ਰਹਿਣ ਲਈ ਕਈ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕ ਆਪਣੇ ਪੜਾਉਣ ਦੇ ਤਰੀਕਿਆਂ ਦੇ ਨਾਲ ਨਾਲ ਆਪਣੀ ਸਖਸ਼ੀਅਤ ਉਸਾਰੀ ਵਿੱਚ ਕਿਵੇਂ ਵਿਕਾਸ ਕਰ ਸਕਦਾ ਹੈ, ਇਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਾਰੇ...
ਮੋਗਾ, 7ਜੁਲਾਈ (ਜਸ਼ਨ): ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ 8 ਜੁਲਾਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਹਰੇਕ ਤਰਾਂ ਦੇ ਝਗੜਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਸ਼੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਇਸ ਸਬੰਧੀ ਜਾਣਕਾਰੀ...
ਮੋਗਾ, 7ਜੁਲਾਈ (ਜਸ਼ਨ): ਫ਼ਸਲੀ ਵਿਭਿੰਨਤਾ ਸਬੰਧੀ ਵਿਸ਼ੇਸ਼ ਸੈਮੀਨਾਰ ਖੇਤੀਬਾੜੀ ਦਫ਼ਤਰ ਮੋਗਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਨੇਕ ਸਿੰਘ ਰੋਡੇ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਤੇ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਦੀ ਧਰਮਪਤਨੀ ਸਮਾਜ ਸੇਵੀ ਡਾ. ਰਜਿੰਦਰ ਕੌਰ, ਡਾ. ਜੀ.ਐਸ. ਗਿੱਲ, ਵਿਨੋਦ ਬਾਂਸਲ ਸ਼ਹਿਰੀ ਪ੍ਰਧਾਨ ਕਾਂਗਰਸ, ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ, ਸੁਖਰਾਜ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਮੋਗਾ ਆਦਿ ਹਾਜ਼ਰ ਹੋਏ। ਇਸ ਮੌਕੇ ਤੇ ਵੱਖ ਵੱਖ...
ਮੋਗਾ, 7ਜੁਲਾਈ (ਜਸ਼ਨ):ਜ਼ਿਲ੍ਹੇ ਦੀਆਂ ਸਮੂਹ ਗੈਰ-ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਿਤੀ 1.1.2017 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ 100 ਫ਼ੀਸਦੀ ਵਿਅਕਤੀਆਂ ਨੂੰ ਵੋਟ ਬਨਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਰਜਿਸਟਰਡ ਹੋਣ ਤੋਂ ਵਾਂਝਾ ਨਾ ਰਹੇ। ਇਹ ਪ੍ਰੇਰਣਾ ਸਹਾਇਕ ਕਮਿਸ਼ਨਰ-ਕਮ-ਨੋਡ ਅਫ਼ਸਰ ਸਵੀਪ ਸ੍ਰ. ਹਰਪ੍ਰੀਤ ਸਿੰਘ ਅਟਵਾਲ ਨੇ ਜ਼ਿਲਾ ਪੱਧਰੀ ਸਵੀਪ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ...
ਮੋਗਾ 7 ਜੁਲਾਈ(ਜਸ਼ਨ)-‘ਨਿਆਂ ਸਭਨਾਂ ਲਈ’ ਦੇ ਅਰਥ ਨੂੰ ਸਾਰਥਿਕ ਕਰਦੇ ਹੋਏ ਮਾਣਯੋਗ ਜ਼ਿਲਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਐਸ.ਕੇ.ਗਰਗ ਦੀ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਾਲਸਾ ਸਕੀਮ ਦੇ ਪ੍ਰਚਾਰ, ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਬਾਰੇ ਜਾਣਕਾਰੀ ਦੇਣ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮ-ਕਾਜ਼ ਹਿਤ ਪੈਰਾ ਲੀਗਲ...
ਮੋਗਾ 7 ਜੁਲਾਈ(ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਪੰਗ ਵਿਅਕਤੀਆਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲੇ ‘ਚ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਇਹ ਕੈਂਪ 11 ਜੁਲਾਈ, 2017 ਨੂੰ ਕਮਿਊਨਿਟੀ ਹੈਲਥ ਸੈਂਟਰ ਢੁੱਡੀਕੇ, 13 ਜੁਲਾਈ ਨੂੰ ਮੁੱਢਲਾ ਸਿਹਤ ਕੇਂਦਰ ਧਰਮਕੋਟ, 18 ਜੁਲਾਈ ਨੂੰ ਕਮਿਊਨਿਟੀ ਹੈਲਥ ਸੈਂਟਰ ਡਰੋਲੀ ਭਾਈ, 20 ਜੁਲਾਈ ਨੂੰ ਕਮਿਊਨਿਟੀ ਹੈਲਥ ਸੈਂਟਰ...

Pages