ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲੈਟਸ ਵਿਚ ਮਾਰ ਰਹੇ ਨੇ ਮੱਲਾਂ

ਮੋਗਾ,24 ਨਵੰਬਰ(ਜਸ਼ਨ):  ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨ ਸਿੰਘ ਗਿੱਲ ਨੇ ਆਈਲਟਸ ਵਿੱਚ 6.5 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡਨ ਐਜੂਕੇਸ਼ਨ ਸੰਸਥਾ ‘ਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆ ਜਾਂਦੀਆਂ ਹਨ । ਉਹਨਾਂ ਦੱਸਿਆ ਕਿ ਸੰਸਥਾ ਵਿਚ ਤਜ਼ੁਰਬੇਦਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਤਾਰ ਪੂਰਵਕ ਕਰਵਾਉਦੇਂ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ । ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਸਟਾਫ ਨੇ ਵਿਦਿਆਰਥਣ ਨੂੰ ਬੈਂਡ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।