ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਮਾਪਿਆਂ ਨੂੰ ਮਾਈਕਰੋਸੌਫਟ ਟੀਮ ਐਪ ਬਾਰੇ ਦਿੱਤੀ ਗਈ ਜਾਣਕਾਰੀ

ਮੋਗਾ,10 ਅਕਤੂਬਰ (ਜਸ਼ਨ):  ਕੋਵਿਡ 19 ਦੇ ਚੱਲਦਿਆਂ ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਵੱਖ-ਵੱਖ ਜਮਾਤਾਂ ਲਈ ਨਿਰਧਾਰਤ ਸਮੇਂ ਅਨੁਸਾਰ ਉਹਨਾਂ ਦੇ ਮਾਪਿਆਂ ਨਾਲ ਮੀਟਿੰਗ ਰੱਖੀ ਗਈ । ਇਸ ਮੌਕੇ ਸਮਾਜਿਕ ਦੂਰੀ ਤੇ ਮਾਸਕ ਪਹਿਨਣ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਮੌਕੇ ਸਕੂਲ ਦੇ ਕੰਪਿਊਟਰ ਅਧਿਆਪਕ ਪਰਮਿੰਦਰ ਸਿੰਘ, ਸੰਦੀਪ ਸਰਮਾ, ਸੁਖਦੀਪ ਮੈਡਮ ਨੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਦੀ ਮੌਜੂਦਗੀ ਵਿੱਚ ਮਾਪਿਆਂ ਨੂੰ ਮਾਈਕਰੋਸੌਫਟ ਟੀਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਆਨਲਾਈਨ  ਜਮਾਤਾਂ ਲਗਾਉਣ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ। ਸਾਰੇ ਮਾਪਿਆਂ ਨੇ ਸਕੂਲ ਅਧਿਆਪਕਾਂ, ਪਿ੍ਰੰਸੀਪਲ ਸਤਵਿੰਦਰ ਕੌਰ ਅਤੇ ਸਕੂਲ ਮੈਨੇਜਮੈਂਟ ਦਾ ਉਨ੍ਹਾਂ ਦੇ ਸਹਿਯੋਗ ਲਈ ਸ਼ਲਾਘਾ ਕੀਤੀ ਤੇ ਧੰਨਵਾਦ ਕਿਹਾ। ਮਾਪਿਆਂ ਨੇ ਇਸ ਨਵੇਂ ਸਿਸਟਮ ਨੂੰ ਬੱਚਿਆਂ ਲਈ ਲਾਹੇਵੰਦ ਦੱਸਿਆ ਕਿ ਉਨ੍ਹਾਂ ਦੇ ਬੱਚੇ ਸਕੂਲ ਪੜ੍ਹਾਈ ਵਾਂਗ ਹੀ ਘਰ ਬੈਠ ਕੇ ਆਪਣੀ ਪੜ੍ਹਾਈ ਕਰ ਸਕਣਗੇ। ਆਪਣੀਆਂ ਸਮੱਸਿਆਵਾਂ ਨੂੰ ਉਸੇ ਸਮੇਂ ਹੱਲ ਕਰ ਸਕਣਗੇ। ਸਕੂਲ ਦੇ ਚੇਅਰਮੈਨ ਸ: ਦਵਿੰਦਰ ਪਾਲ ਸਿੰਘ ਜੀ ਅਤੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਨੇ ਸਾਰੇ ਮਾਪਿਆਂ ਨੂੰ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਿਹਾ।