News

ਮੋਗਾ, 8 ਅਕਤੂਬਰ (ਜਸ਼ਨ) : ਹਲਕਾ ਧਰਮਕੋਟ ਦੇ ਵਿਧਾਇਕ ਸ. ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਅਤਿ ਨਜਦੀਕੀ ਸਾਥੀ, ਸੀਨੀਅਰ ਕਾਂਗਰਸੀ ਆਗੂ, ਚੈਅਰਮੈਨ ਗੁਰਬੀਰ ਸਿੰਘ ਗੋਗਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਸੰਖੇਪ ਬਿਮਾਰੀ ਪਿੱਛੋਂ ਉਹਨਾਂ ਦੀ ਮਾਤਾ ਸੁਰਜੀਤ ਕੌਰ, ਅਕਾਲ ਚਲਾਣਾ ਕਰ ਗਏ । ਸ. ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਪੀ ਏ ਸੋਹਣਾ ਖੇਲਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਤਾ ਸੁਰਜੀਤ ਕੌਰ ਦਾ ਅੰਤਿਮ ਸੰਸਕਾਰ...
Tags: OBITUARY
ਮੋਗਾ,7 ਅਕਤੂਬਰ (ਜਸ਼ਨ) : ਵਾਰਡ ਨੰਬਰ 2 ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਸਮੁੱਚੇ ਵਾਰਡ ਦੀਆਂ ਹੌਦੀਆਂ ਦੀ ਰੈਨੋਵੇਸ਼ਨ ਅਤੇ ਨਵੇਂ ਢੱਕਣ ਲਗਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਅਰੋੜਾ ਨੇ ਆਖਿਆ ਕਿ ਵਿਧਾਇਕ ਡਾ: ਹਰਜੋਤ ਕਮਲ ਦੀ ਸਰਪ੍ਰਸਤੀ ਹੇਠ ਵਾਰਡ ਨੰਬਰ 2 ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਪ੍ਰੀਮਿਕਸ ਪਾਉਣ ਦੇ ਨਾਲ ਨਾਲ ਇੰਟਲਾਕਿੰਗ ਦਾ ਕੰਮ...
ਮੋਗਾ, 7 ਅਕਤੂਬਰ (ਜਸ਼ਨ) : ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਮਾਲਵੇ ਦੀ ਵਕਾਰੀ ਸੰਸਥਾ ਗੋਲਡਨ ਐਜੂਕੇਸ਼ਨਜ਼ ਵੱਲੋਂ ਜਿੱਥੇ ਵਿਦੇਸ਼ ਜਾਣ ਲਈ ਵਿਦਿਆਰਥੀਆਂ ਦੀ ਅਗਵਾਈ ਕੀਤੀ ਜਾ ਰਹੀ ਹੈ ਉੱਥੇ ਲੋਕ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਨੇ। ਇਸੇ ਕੜੀ ਤਹਿਤ ਗੋਲਡਨ ਐਜੂਕੇਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੁਭਾਸ਼ ਪਲਤਾ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਰਾਸਤੀ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਗਈ...
*ਲੋਕ ਨੁਮਾਇੰਦਿਆਂ ਦੇ ਤਜ਼ਰਬੇ ਸਦਕਾ ਕਰੋਨਾ ਮਹਾਂਮਾਰੀ ਖਿਲਾਫ਼ ਵਿੱਢੀ ਜੰਗ ਵਿਚ ਫਤਿਹ ਹਾਸਲ ਕੀਤੀ ਜਾ ਸਕੇਗੀ: ਵਿਧਾਇਕ ਡਾ: ਹਰਜੋਤ ਕਮਲ ਮੋਗਾ,7 ਅਕਤੂਬਰ (): ਪੰਜਾਬ ਸਰਕਾਰ ਵੱਲੋਂ ਕੋਵਿਡ 19 ਖਿਲਾਫ਼ ਫਤਿਹ ਹਾਸਲ ਕਰਨ ਦੇ ਮਕਸਦ ਨਾਲ ਸਮੁੱਚੇ ਪੰਜਾਬ ਵਿਚ ਲੋਕ ਸਾਂਝੇਦਾਰੀ ਪ੍ਰੌਜੈਕਟ ਆਰੰਭਿਆ ਗਿਆ ਹੈ, ਜਿਸ ਤਹਿਤ ਸਮਾਜਿਕ ਭਾਗੀਦਾਰੀ ਯਕੀਨੀ ਬਣਾਉਣ ਲਈ, ਲੋਕ ਸਾਂਝੇਦਾਰੀ ਮਿਸ਼ਨ ਫਤਿਹ ਕਮੇਟੀਆਂ ਮਨੋਨੀਤ ਕੀਤੀਆਂ ਗਈਆਂ ਹਨ। ਮੋਗਾ ਜ਼ਿਲ੍ਹੇ ਲਈ ਐਲਾਨੀ ਲੋਕ ਸਾਂਝੇਦਾਰੀ ਮਿਸ਼ਨ...
Tags: COVID 19
ਚੰਡੀਗੜ, 7 ਅਕਤੂਬਰ: (ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘...
Tags: VIGILANCE BUREAU PUNJAB
ਚੰਡੀਗੜ, 7 ਅਕਤੂਬਰ:(ਜਸ਼ਨ) : ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ...
Tags: GOVERNMENT OF PUNJAB
ਮੋਗਾ, 7 ਅਕਤੂਬਰ (ਜਸ਼ਨ) : ਮਿਸ਼ਨ ਫਤਿਹ ਅਧੀਨ ਅਤੇ ਕੋਵਿਡ19 ਦੇ ਵਿੱਚ ਲੋਕ ਹਿਤਾਂ ਦੇ ਲਈ ਅਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਬਦਲੇ ਡਾ. ਮਥਰਾ ਦਾਸ ਸਿਵਲ ਹਸਪਤਾਲ ਮੋਗਾ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਮੋਗਾ ਡਾ ਰਾਜੇਸ਼ ਅੱਤਰੀ ਦਾ ਸਨਮਾਨ ਅੱਜ ਸ਼ਹਿਰ ਦੀਆ ਉਘੀਆ ਸਮਾਜ ਸੇਵੀ ਸੰਸਥਾਵਾਂ ਵੱਲੋ ਕੀਤਾ ਗਿਆ। ਇਸ ਮੌਕੇ ਤੇ ਹਾਜ਼ਰ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਅਤੇ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ ਮੋਗਾ ਨੇ ਵੀ ਡਾ ਰਾਜੇਸ਼ ਅੱਤਰੀ...
Tags: NGO
ਮੋਗਾ,6 ਅਕਤੂਬਰ (ਨਵਦੀਪ ਮਹੇਸ਼ਰੀ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਜਗਦੀਸ਼ ਸਿੰਘ ਰਾਹੀ ਵੱਲੋਂ ਤਮਾਮ ਉਮਰ ਤਨਦੇਹੀ ਨਾਲ ਫਰਜ਼ਾਂ ਦੀ ਪੂਰਤੀ ਕਰਬਨ ਬਦਲੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਜਗਦੀਸ਼ ਸਿੰਘ ਰਾਹੀ ਤੋਂ ਇਲਾਵਾ ਉਹਨਾਂ ਦੀ ਸਪਤਨੀ ਸ਼੍ਰੀਮਤੀ ਸੁਨੀਤਾ ਰਾਹੀ ਵੀ ਹਾਜ਼ਰ ਸਨ । ਮੋਗਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਲਵੰਤ ਸਿੰਘ ਜ਼ਿਲ੍ਹਾ ਖੇਡ ਅਫਸਰ,ਡਾ: ਐੱਸ ਕੇ ਸ਼ਰਮਾ ਪਿ੍ਰੰ: ਡੀ ਐਮ ਕਾਲਜ,...
Tags: NGO
*ਪੰਜਾਬ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ‘ਚ ਮੰਡੀਆਂ ‘ਚੋਂ ਝੋਨੇ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ: ਵਿਧਾਇਕ ਡਾ: ਹਰਜੋਤ ਕਮਲ ਮੋਗਾ,5 ਅਕਤੂਬਰ (): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਮੰਡੀ ‘ਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਅਤੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਵੀ ਹਾਜ਼ਰ ਸਨ। ਇਸ ਮੌਕੇ ਪ੍ਰਭਜੀਤ ਸਿੰਘ ਕਾਲਾ ਧੱਲੇਕੇ ਦੀ ਆੜ੍ਹਤ...
Tags: GOVERNMENT OF PUNJAB
ਮੋਗਾ,5 ਅਕਤੂਬਰ (ਜਸ਼ਨ) : (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਪਿਛਲੇ 3 ਮਹੀਨਿਆਂ ਦੇ ਬੰਦ ਪਈ ਅੰਬੈਸੀ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕੀਤਾ ਅਤੇ ਇਸ ਕੜੀ ਤਹਿਤ ਰਾਈਟ ਵੇ ਏਅਰਲਿੰਕਸ ਨੇ ਪਿਛਲੇ ਤਿੰਨ ਦਿਨ ਵਿਚ 11 ਆਸਟਰੇਲੀਆ ਦੇ ਅਤੇ 3 ਵੀਜ਼ੇ ਕਨੇਡਾ ਦੇ ਲਗਵਾ ਕੇ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਈਟ ਵੇ ਏਅਰਲਿੰਕਸ ਦੇ ਮੈਨੇਜਿੰਗ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
Tags: RIGHTWAY AIRLINKS

Pages