ਮੋਗਾ ਵਿੱਚ ਭਾਜਪਾ ਦਾ ਵੱਡਾ ਸਿਆਸੀ ਧਮਾਕਾ, ਸੈਣੀ ਹੋਏ ਭਾਜਪਾ ਚ ਸ਼ਾਮਿਲ

-ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪਾਰਟੀ ਚ ਕੀਤਾ ਸ਼ਾਮਿਲ

ਮੋਗਾ, 7 ਮਈ ( jashan) :ਪੰਜਾਬ ਦੀ ਰਾਜਨੀਤੀ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਆਪਣਾ ਜਨਾਧਾਰ ਮਜ਼ਬੂਤ ਕਰਦੀ ਨਜ਼ਰ ਆ ਰਹੀ ਹੈ। ਇਸੇ ਕੜੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਲਪਸੰਖਿਆਕ ਮੋਰਚਾ ਦੇ ਪ੍ਰਦੇਸ਼ ਸਚਿਵ ਕ੍ਰਿਸ਼ਨ ਸੈਨੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਮੋਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਰੱਖੇ ਪ੍ਰੋਗਰਾਮ ਦੌਰਾਨ ਕ੍ਰਿਸ਼ਨ ਸੈਨੀ ਨੇ ਰਸਮੀ ਤੌਰ ‘ਤੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ‘ਤੇ ਡਾ. ਹਰਜੋਤ ਕਮਲ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਅਤੇ ਪਾਰਟੀ ਦਾ ਬੈਚ ਲਗਾ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਤੇ ਭੁਪਿੰਦਰ ਕੌਰ ਮੋਗਾ, ਹਰਜਿੰਦਰ ਕੌਰ ਬੁੱਘੀਪੁਰਾ, ਪਰਮਿੰਦਰ ਕੌਰ ਮੰਗੇਵਾਲਾ, ਸੁਨੀਤਾ ਰਾਣੀ ਮੋਗਾ, ਹਰਜਿੰਦਰ ਸਿੰਘ ਲੰਢੇਕੇ, ਕਿਰਨਜੀਤ ਕੌਰ ਲੰਢੇਕੇ, ਚਰਨ ਕੌਰ ਧੱਲੇਕੇ, ਸਰਬਜੀਤ ਕੌਰ ਲੰਢੇਕੇ, ਜਸਵੀਰ ਸਿੰਘ ਮੋਗਾ, ਸੁਖਵਿੰਦਰ ਸਿੰਘ ਰਣੀਆਂ ਅਤੇ ਜਗਦੀਪ ਕੁਮਾਰ ਦੀਪਾ ਮੋਗਾ ਵੀ ਸ਼ਾਮਿਲ ਹੋਏ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕ੍ਰਿਸ਼ਨ ਸੈਨੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਭਾਜਪਾ ਦੀ ਰਾਸ਼ਟਰਹਿਤ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ, ਨਿਵੇਸ਼, ਰੋਜ਼ਗਾਰ ਅਤੇ ਮਜ਼ਬੂਤ ਪ੍ਰਸ਼ਾਸਨ ਦੀ ਲੋੜ ਹੈ, ਜੋ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੂਰੀ ਕਰ ਸਕਦੀ ਹੈ। ਇਸ ਮੌਕੇ ‘ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਵਿੱਚ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤ ਇਹ ਸੰਕੇਤ ਦੇ ਰਹੇ ਹਨ ਕਿ ਲੋਕ ਹੁਣ ਪਰੰਪਰਾਗਤ ਰਾਜਨੀਤੀ ਤੋਂ ਉਕਤਾ ਚੁੱਕੇ ਹਨ ਅਤੇ ਵਿਕਾਸ ਆਧਾਰਿਤ ਰਾਜਨੀਤੀ ਵੱਲ ਵੱਧ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ, ਬੇਰੋਜ਼ਗਾਰੀ ਅਤੇ ਨਸ਼ੇ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਵਿੱਚ ਰਾਜ ਨੂੰ ਦੁਬਾਰਾ ਵਿਕਾਸ ਅਤੇ ਖੁਸ਼ਹਾਲੀ ਦੇ ਰਸਤੇ ‘ਤੇ ਲਿਆਉਣ ਲਈ ਮਜ਼ਬੂਤ ਨੇਤ੍ਰਿਤਵ ਅਤੇ ਸਪਸ਼ਟ ਨੀਤੀਆਂ ਦੀ ਲੋੜ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਇਸੀ ਸੋਚ ਨਾਲ ਭਾਜਪਾ ਪੰਜਾਬ ਵਿੱਚ ਵੀ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਜੁਟੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਰਾਜਨੀਤਿਕ ਦਲਾਂ ਨਾਲ ਜੁੜੇ ਨੇਤਾ ਅਤੇ ਵਰਕਰ ਭਾਜਪਾ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਕ੍ਰਿਸ਼ਨ ਸੈਨੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਅਲਪਸੰਖਿਆਕ ਵਰਗ ਵਿੱਚ ਹੋਰ ਮਜ਼ਬੂਤੀ ਮਿਲੇਗੀ। ਇਸੇ ਦੌਰਾਨ ਕ੍ਰਿਸ਼ਨ ਸੈਨੀ ਨੇ ਭਰੋਸਾ ਦਿਵਾਇਆ ਕਿ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਪਾਰਟੀ ਦੀ ਰੀਤਿ-ਨੀਤੀ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰਨਗੇ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।